ਚੰਡੀਗੜ੍ਹ, 3 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ ਵਲੋਂ ਮੁੱਖ ਮੰਤਰੀ ਚੰਨੀ ‘ਤੇ ਤਨਜ਼ ਕੱਸਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਚੰਨੀ ਵਲੋਂ ਐਲਾਨ ਕਰਕੇ ਲੋਕਾਂ ਨੂੰ ਸਿਰਫ਼ ਗੁੰਮਰਾਹ ਕੀਤਾ ਜਾ ਰਿਹਾ ਹੈ ਅਤੇ ਸਿਰਫ਼ ਐਲਾਨ ਦੇ ਇਸ਼ਤਿਹਾਰ ਦੇ ਕੇ ਖਾਨਾਪੂਰਤੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਚੰਨੀ ਵਲੋਂ ਮੈਨੀਫੈਸਟੋ ‘ਚ ਕੀਤੇ ਵਾਅਦਿਆਂ ਦਾ ਕੋਈ ਵੀ ਜ਼ਿਕਰ ਨਹੀਂ ਕੀਤਾ।
ਚੰਨੀ ਵਲੋਂ ਐਲਾਨ ਕਰਕੇ ਲੋਕਾਂ ਨੂੰ ਕੀਤਾ ਜਾ ਰਿਹੈ ਗੁੰਮਰਾਹ: ਦਲਜੀਤ ਸਿੰਘ ਚੀਮਾ
