ਚੰਡੀਗੜ੍ਹ 4 ਦਸੰਬਰ (ਬਿਊਰੋ)- ਆਮ ਆਦਮੀ ਪਾਰਟੀ ਦੇ ਸਹਿ ਪ੍ਰਭਾਰੀ ਰਾਘਵ ਚੱਢਾ ਸ਼ਨੀਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕਾ ਚਮਕੌਰ ਸਾਹਿਬ ਵਿਖੇ ਪੁੱਜੇ। ਰਾਘਵ ਚੱਢਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਰੇਤ ਮਾਫ਼ੀਆ ਨੂੰ ਖ਼ਤਮ ਕਰਨ ਦੇ ਵੱਡੇ-ਵੱਡੇ ਐਲਾਨ ਕੀਤੇ ਗਏ ਹਨ ਪਰ ਉਨ੍ਹਾਂ ਦੇ ਆਪਣੇ ਹਲਕੇ ਚਮਕੌਰ ਸਾਹਿਬ ‘ਚ ਧੜੱਲੇ ਨਾਲ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਇਸ ਮੌਕੇ ਰਾਘਵ ਚੱਢਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਸ ਦਾ ਖ਼ੁਲਾਸਾ ਕੀਤਾ ਹੈ।
CM ਚੰਨੀ ਦੇ ਹਲਕੇ ਚਮਕੌਰ ਸਾਹਿਬ ਪੁੱਜੇ ਰਾਘਵ ਚੱਢਾ, ਰੇਤ ਮਾਫ਼ੀਆ ਨੂੰ ਲੈ ਕੇ ਲਾਏ ਦੋਸ਼
