ਪਟਿਆਲਾ, 6 ਦਸੰਬਰ (ਦਲਜੀਤ ਸਿੰਘ)- ਪੰਜਾਬ ਲੋਕ ਕਾਂਗਰਸ ਦੇ ਚੰਡੀਗੜ੍ਹ ਵਿਖੇ ਖੋਲ੍ਹੇ ਜਾਣ ਵਾਲੇ ਮੁੱਖ ਦਫ਼ਤਰ ਲਈ ਪਟਿਆਲਾ ਤੋਂ ਸਾਬਕਾ ਮੁੱਖ ਮੰਤਰੀ ਦੇ ਸਮਰਥਕ ਕੌਂਸਲਰ ਤੇ ਮੇਅਰ ਵੀ ਕਾਫ਼ਲਾ ਲੈ ਕੇ ਚੰਡੀਗੜ੍ਹ ਲਈ ਰਵਾਨਾ ਹੋਏ।
ਸਮਰਥਕਾਂ ਦੇ ਕਹਿਣ ਮੁਤਾਬਿਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਉਨ੍ਹਾਂ ਦਾ ਭਵਿੱਖ ਉੱਜਵਲ ਹੈ | ਦੱਸਣਯੋਗ ਹੈ ਕਿ ਦਫ਼ਤਰ ਦੇ ਉਦਘਾਟਨ ਮੌਕੇ ਆਪਣੇ ਸਮਰਥਕਾਂ ਨੂੰ ਸੂਬੇ ਵਿਚ ਫ਼ੋਨ ‘ਤੇ ਸੰਪਰਕ ਕਰ ਕੇ ਅੱਜ ਚੰਡੀਗੜ੍ਹ ਪਹੁੰਚਣ ਲਈ ਕਿਹਾ ਗਿਆ ਸੀ |