ਬਠਿੰਡਾ, 7 ਦਸੰਬਰ (ਦਲਜੀਤ ਸਿੰਘ)- ਪੀ.ਆਰ.ਟੀ.ਸੀ. ਦੇ ਠੇਕਾ, ਆਊਟਸੋਰਸ ਅਤੇ ਕੰਟਰੈਕਟ ਆਧਾਰ ‘ਤੇ ਸੇਵਾਵਾਂ ਨਿਭਾਅ ਰਹੇ ਕਰਮਚਾਰੀਆਂ ਨੇ ਅੱਜ ਬਠਿੰਡਾ ਦੇ ਬੱਸ ਅੱਡੇ ਅੰਦਰ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਰਮਚਾਰੀ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਕਾਫ਼ੀ ਸਮੇਂ ਤੋਂ ਸੰਘਰਸ਼ ਕਰ ਰਹੇ ਹਨ।
ਪੀ.ਆਰ.ਟੀ.ਸੀ. ਦੇ ਠੇਕਾ ਆਧਾਰਿਤ ਕਰਮਚਾਰੀਆਂ ਵਲੋਂ ਬਠਿੰਡਾ ਬੱਸ ਅੱਡੇ ਅੰਦਰ ਧਰਨਾ ਲਗਾ ਕੇ ਨਾਅਰੇਬਾਜ਼ੀ
