ਸਿੰਘੂ ਬਾਰਡਰ, 7 ਦਸੰਬਰ (ਬਿਊਰੋ)- ਸੰਯੁਕਤ ਕਿਸਾਨ ਮੋਰਚੇ ਦੀ ਪ੍ਰੈੱਸ ਕਾਨਫ਼ਰੰਸ ‘ਚ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਦਾ ਕਹਿਣਾ ਹੈ ਕਿ ਅੰਦੋਲਨ ‘ਚ 700 ਤੋਂ ਵੱਧ ਕਿਸਾਨਾਂ ਨੇ ਜਾਨ ਗਵਾਈ ਹੈ। ਜਿਨ੍ਹਾਂ ਦੇ ਲਈ ਪੰਜਾਬ ਸਰਕਾਰ ਨੇ 5 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ‘ਚ ਇਕ ਨੂੰ ਸਰਕਾਰੀ ਨੌਕਰੀ ਦੀ ਗੱਲ ਕੀਤੀ ਹੈ। ਇਹ ਮਾਡਲ ਕੇਂਦਰ ਸਰਕਾਰ ਨੂੰ ਲਾਗੂ ਕਰਨਾ ਚਾਹੀਦਾ ਹੈ।
ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਮਿਲਣੀ ਚਾਹੀਦੀ ਹੈ: ਗੁਰਨਾਮ ਸਿੰਘ ਚੜੂਨੀ
