ਚੰਡੀਗੜ੍ਹ, 8 ਦਸੰਬਰ (ਦਲਜੀਤ ਸਿੰਘ)- ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ‘ਤੇ ਟਵੀਟ ਕਰਕੇ ਕਿਹਾ ਕਿ ‘ਹਿੰਦ ਕੀ ਚਾਦਰ’ ਪੰਜਾਬ ‘ਚ ਧਰਮ/ਜਾਤ/ ਪਛਾਣ ਦੇ ਆਧਾਰ ‘ਤੇ ਵਿਤਕਰੇ/ਅਸਮਾਨਤਾ ਦੀ ਝੂਠੀ ਭਾਵਨਾ ਪੈਦਾ ਕਰਨ ਵਾਲਿਆਂ ਵਿਰੁੱਧ ਲੜਾਈ ਜਾਰੀ ਰੱਖਣ ਦਾ ਸੰਕਲਪ ਕਰਨਾ ਹੈ।
ਸੁਨੀਲ ਜਾਖੜ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਲੈ ਕੇ ਕੀਤਾ ਟਵੀਟ
