ਨਵੀਂ ਦਿੱਲੀ, 8 ਦਸੰਬਰ (ਬਿਊਰੋ)- ਤਾਮਿਲਨਾਡੂ ਦੇ ਊਟੀ ‘ਚ ਫੌਜ ਦੇ ਕ੍ਰੈਸ਼ ਹੋਏ ਹੈਲੀਕਾਪਟਰ ਵਿੱਚ ਸੀਡੀਐਸ ਬਿਪਿਨ ਰਾਵਤ ਦੀ ਮੌਤ ਹੋ ਗਈ ਹੈ।ਉਨ੍ਹਾਂ ਦਾ ਸਟਾਫ ਤੇ ਕੁਝ ਪਰਿਵਾਰਕ ਮੈਂਬਰ ਵੀ ਇਸ ਵਿੱਚ ਸਵਾਰ ਸਨ।ਇਸ ਹਾਦਸੇ ਵਿੱਚ ਉਹਨਾਂ ਦੀ ਪਤਨੀ ਦੀ ਵੀ ਮੌਤ ਹੋ ਗਈ ਹੈ।ਅਧਿਕਾਰੀਆਂ ਮੁਤਾਬਿਕ ਹਾਦਸੇ ‘ਚ 13 ਲੋਕਾਂ ਦੀ ਮੌਤ ਹੋਈ ਹੈ।
ਮੁਤਾਬਕ ਤਾਮਿਲਨਾਡੂ ਦੇ ਕੂਨੂਰ ‘ਚ ਫੌਜ ਦਾ Mi-17 ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਸੀ, ਜਿਸ ਵਿੱਚ CDS ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਵੀ ਮੌਜੂਦ ਸਨ। ਇਸ ਹੈਲੀਕਾਪਟਰ ‘ਚ ਫੌਜ ਦੇ ਸੀਨੀਅਰ ਅਧਿਕਾਰੀਆਂ ਸਮੇਤ ਕੁੱਲ 14 ਲੋਕ ਸਵਾਰ ਸਨ।
ਹੈਲੀਕਾਪਟਰ ਹਾਦਸੇ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਹੋਇਆ ਅਤੇ ਇੱਕ ਇੱਕ ਕਰਕੇ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਬਿਪਨ ਰਾਵਤ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ।ਪਰ ਤਕਰੀਬਨ 80 ਫੀਸਦ ਸੜਨ ਕਾਰਨ ਉਹ ਜ਼ਿੰਦਗੀ ਦੀ ਜੰਗ ਹਾਰ ਗਏ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਫੌਜ ਦਾ ਹੈਲੀਕਾਪਟਰ ਖਰਾਬ ਮੌਸਮ ਕਾਰਨ ਹਾਦਸਾਗ੍ਰਸਤ ਹੋਇਆ ਜਾਂ ਕਿਸੇ ਤਕਨੀਕੀ ਖਰਾਬੀ ਕਾਰਨ। ਭਾਰਤੀ ਹਵਾਈ ਸੈਨਾ ਨੇ ਵੀ ਇਸ ਘਟਨਾ ‘ਤੇ ਟਵੀਟ ਕਰਕੇ ਪੁਸ਼ਟੀ ਕੀਤੀ ਹੈ। ਇਸ ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।