ਚੰਡੀਗੜ੍ਹ, 9 ਦਸੰਬਰ (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਵੀਰਵਾਰ ਨੂੰ ਜੱਥੇਦਾਰ ਸੁੱਚਾ ਸਿੰਘ ਛੋਟੇਪੁਰ ਅਕਾਲੀ ਦਲ ‘ਚ ਸ਼ਾਮਲ ਹੋ ਗਏ। ਜ਼ਿਕਰਯੋਗ ਹੈ ਕਿ ਸੁੱਚਾ ਸਿੰਘ ਛੋਟੇਪੁਰ ਪਹਿਲਾਂ ਸੁਰਜੀਤ ਸਿੰਘ ਬਰਨਾਲਾ ਦੀ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਹਨ। 2002 ਵਿੱਚ ਉਹ ਪੁਰਾਣੇ ਹਲਕੇ ਧਾਰੀਵਾਲ ਤੋਂ ਆਜ਼ਾਦ ਉਮੀਦਵਾਰ ਵਜੋਂ ਵਿਧਾਇਕ ਬਣੇ ਸਨ।
ਇਸ ਦੇ ਇਲਾਵਾ ਵੀ ਹੋਰ ਅਨੇਕਾਂ ਅਹੁਦਿਆਂ ’ਤੇ ਰਹਿ ਚੁੱਕੇ ਹਨ, ਜਿਨ੍ਹਾਂ ਦੇ ਅਕਾਲੀ ਦਲ ਵਿਚ ਆਉਣ ਨਾਲ ਸਮੁੱਚੀ ਜ਼ਿਲ੍ਹਾ ਗੁਰਦਾਸਪੁਰ ਅੰਦਰ ਅਕਾਲੀ ਦਲ ਨੂੰ ਵੱਡਾ ਹੁਲਾਰਾ ਮਿਲ ਸਕਦਾ ਹੈ।
ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਸੁੱਚਾ ਸਿੰਘ ਛੋਟੇਪੁਰ
