ਨਵੀਂ ਦਿੱਲੀ, 10 ਦਸੰਬਰ (ਬਿਊਰੋ)- ਸੀਡੀਐੱਸ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਸਮੇਤ ਸਾਰੇ ਜਵਾਨਾਂ ਦਾ ਅੰਤਿਮ ਸੰਸਕਾਰ ਅੱਜ ਪੂਰੇ ਫ਼ੌਜੀ ਸਨਮਾਨਾਂ ਨਾਲ ਕੀਤਾ ਜਾਵੇਗਾ। ਇਸ ਸਬੰਧੀ ਪੂਰੀ ਤਿਆਰੀ ਕਰ ਲਈ ਗਈ ਹੈ। ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਜਨਰਲ ਬਿਪਿਨ ਰਾਵਤ ਦੇ ਸਲਾਹਕਾਰ ਬ੍ਰਿਗੇਡੀਅਰ ਐਲਐਸ ਲਿਡਰ ਦਾ ਅੰਤਿਮ ਸੰਸਕਾਰ ਸਵੇਰੇ ਕਰੀਬ 9:30 ਵਜੇ ਦਿੱਲੀ ਕੈਂਟ ਵਿੱਚ ਕੀਤਾ ਜਾਵੇਗਾ।
ਦੱਸ ਦੇਈਏ ਕਿ ਕੁਨੂਰ ਹੈਲੀਕਾਪਟਰ ਵਿੱਚ ਮਾਰੇ ਗਏ ਸਾਰੇ ਜਵਾਨਾਂ ਦੀਆਂ ਮ੍ਰਿਤਕ ਦੇਹਾਂ ਵੀਰਵਾਰ ਨੂੰ ਵਿਸ਼ੇਸ਼ ਜਹਾਜ਼ ਰਾਹੀਂ ਦਿੱਲੀ ਲਿਆਂਦੀਆਂ ਗਈਆਂ। ਪ੍ਰਧਾਨ ਮੰਤਰੀ ਸਮੇਤ ਕਈ ਹੋਰ ਪਤਵੰਤਿਆਂ ਨੇ ਦਿੱਲੀ ਹਵਾਈ ਅੱਡੇ ‘ਤੇ ਇਨ੍ਹਾਂ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸੀਡੀਐਸ ਜਨਰਲ ਬਿਪਿਨ ਰਾਵਤ ਦਾ ਹੈਲੀਕਾਪਟਰ ਖ਼ਰਾਬ ਮੌਸਮ ਕਾਰਨ ਬੁੱਧਵਾਰ ਨੂੰ ਕੁਨੂਰ ਵਿੱਚ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ‘ਚ ਹੈਲੀਕਾਪਟਰ ‘ਚ ਸਵਾਰ 14 ਲੋਕਾਂ ‘ਚੋਂ 13 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਸਿਰਫ਼ ਗਰੁੱਪ ਕੈਪਟਨ ਵਰੁਣ ਸਿੰਘ ਹੀ ਬਚਿਆ ਹੈ, ਜੋ ਫਿਲਹਾਲ ਲਾਈਫ ਸਪੋਰਟ ‘ਤੇ ਹੈ। ਉਨ੍ਹਾਂ ਨੂੰ ਬਚਾਉਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ