ਚੰਡੀਗੜ੍ਹ 10 ਦਸੰਬਰ (ਦਲਜੀਤ ਸਿੰਘ)- ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਐਲਾਨਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਇਸ ਦੇ ਤਹਿਤ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਮੁਤਾਬਕ ਪਾਰਟੀ ਨੇ 30 ਉਮੀਦਵਾਰਾਂ ਦਾ ਐਲਾਨ ਕੀਤਾ ਹੈ।

ਇਸ ਤੋਂ ਪਹਿਲਾਂ ਪਾਰਟੀ ਵੱਲੋਂ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਸੀ। ਇਸ ਦੇ ਨਾਲ ਹੁਣ ਤੱਕ ਪਾਰਟੀ ਵੱਲੋਂ ਕੁੱਲ 40 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।