ਚੰਡੀਗੜ੍ਹ, 10 ਦਸੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਪੰਜਾਬ ਵਿੱਚ 16 ਹਲਕਾ ਇੰਚਾਰਜਾਂ ਦਾ ਐਲਾਨ ਕੀਤਾ ਹੈ। ਨਵ-ਨਿਯੁਕਤ ਹਲਕਾ ਇੰਚਾਰਜਾਂ ਦੀ ਸੂਚੀ ਜਾਰੀ ਕਰਦਿਆਂ ਪਾਰਟੀ ਦੇ ਦਫ਼ਤਰ ਸਕੱਤਰ ਸ: ਮਨਿੰਦਰਪਾਲ ਸਿੰਘ ਬਰਾੜ ਨੇ ਕਿਹਾ ਕਿ ਜਲਦ ਹੀ ਹੋਰਨਾਂ ਹਲਕਾ ਇੰਚਾਰਜਾਂ ਦਾ ਵੀ ਐਲਾਨ ਕਰ ਦਿੱਤਾ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਹਲਕਾ ਇੰਚਾਰਜਾਂ ਦੀ ਪਹਿਲੀ ਸੂਚੀ ਜਾਰੀ
