ਸ੍ਰੀਨਗਰ, 14 ਦਸੰਬਰ (ਬਿਊਰੋ)- ਸ਼੍ਰੀਨਗਰ ਅੱਤਵਾਦੀ ਹਮਲੇ ‘ਤੇ ਕਸ਼ਮੀਰ ਦੇ ਆਈ.ਜੀ.ਪੀ. ਦਾ ਕਹਿਣਾ ਹੈ ਕਿ ਇਹ ਦੋ ਵਿਦੇਸ਼ੀ ਅੱਤਵਾਦੀਆਂ ਅਤੇ ਇਕ ਸਥਾਨਕ ਅੱਤਵਾਦੀ ਦੁਆਰਾ ਯੋਜਨਾਬੱਧ ਹਮਲਾ ਸੀ। ਉਨ੍ਹਾਂ ਦੱਸਿਆ ਕਿ ਇਸ ਹਮਲੇ ਵਿਚ ਤਿੰਨ ਪੁਲਿਸ ਮੁਲਾਜ਼ਮਾਂ ਦੀ ਜਾਨ ਚਲੀ ਗਈ ਹੈ ਅਤੇ ਇਕ ਅੱਤਵਾਦੀ ਜੋ ਭੱਜਣ ਵਿਚ ਕਾਮਯਾਬ ਰਿਹਾ ਹੈ ਉਹ ਫੜਿਆ ਜਾਵੇਗਾ | ਉੱਥੇ ਹੀ ਇਸ ਘਟਨਾ ਤੋਂ ਬਾਅਦ ਪਾਕਿਸਤਾਨ ਦੇ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ |
ਸ਼੍ਰੀਨਗਰ ਅੱਤਵਾਦੀ ਹਮਲੇ ‘ਤੇ ਕਸ਼ਮੀਰ ਦੇ ਆਈ.ਜੀ.ਪੀ. ਦਾ ਬਿਆਨ ਆਇਆ ਸਾਹਮਣੇ
