ਅੰਮ੍ਰਿਤਸਰ 14 ਦਸੰਬਰ (ਬਿਊਰੋ)- ਜਨਾਨੀਆਂ ਦੇ ਹਿੱਤਾਂ ਦੀ ਰੱਖਿਆ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਪੂਰੀ ਤਰ੍ਹਾਂ ਨਾਲ ਯਤਨਸ਼ੀਲ ਹੈ। ਹਫ਼ਤੇ ਦੇ 7 ਦਿਨ ਪੀੜਤ ਜਨਾਨੀਆਂ ਦੀਆਂ ਸ਼ਿਕਾਇਤਾਂ ਹੀ ਨਹੀਂ ਸੁਣੀਆਂ ਜਾ ਰਹੀਆਂ ਸਗੋਂ ਉਨ੍ਹਾਂ ’ਤੇ ਬਣਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਇਹ ਕਹਿਣਾ ਸੀ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮੁਨੀਸ਼ਾ ਗੁਲਾਟੀ ਦਾ ਜੋ ਪੁਲਸ ਲਾਈਨ ’ਚ ਕੇਸਾਂ ਦਾ ਨਿਪਟਾਰਾ ਕਰਨ ਆਈ ਹੋਈ ਸੀ।
ਇਸ ਦੌਰਾਨ ਪਠਾਨਕੋਟ, ਗੁਰਦਾਸਪੁਰ, ਬਟਾਲਾ , ਤਰਨਤਾਰਨ ਅਤੇ ਅੰਮ੍ਰਿਤਸਰ ਜ਼ਿਲ੍ਹੇ ’ਚ ਦਿਹਾਤੀ ਦੇ 65 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਸਾਰੇ ਕੇਸਾਂ ਦੀ 15 ਦਿਨ ਦੇ ਅੰਦਰ ਕਾਰਵਾਈ ਕਰਨ ਦੇ ਬਾਅਦ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਗਏ। ਇਸ ਦੇ ਨਾਲ ਹੀ ਇਸ ਮੌਕੇ ਮੁਨੀਸ਼ਾ ਗੁਲਾਟੀ ਨੇ ਕਿਹਾ ਕਿ ਪਤੀ-ਪਤਨੀ ਨੂੰ ਆਪਣੀ-ਆਪਣੀ ਜ਼ਿੰਮੇਦਾਰੀ ਸਮਝਣੀ ਚਾਹੀਦੀ ਹੈ ਤਾਂ ਕਿ ਉਨ੍ਹਾਂ ਦਾ ਰਿਸ਼ਤਾ ਹੋਰ ਵੀ ਮਜਬੂਤ ਹੋ ਸਕੇ। ਇਸ ਮੌਕੇ ਡਿਪਟੀ ਡਾਇਰੈਕਟਰ ਵਿਜੈ ਕੁਮਾਰ ਦੇ ਇਲਾਵਾ ਪੁਲਸ ਅਧਿਕਾਰੀ ਮੌਜੂਦ ਸਨ।