ਬਰਨਾਲਾ/ ਰੂੜੇਕੇ ਕਲਾਂ, 1 14 ਦਸੰਬਰ (ਬਿਊਰੋ)-ਪੰਜਾਬ ਦੇ ਟੋਲ ਪਲਾਜ਼ਿਆਂ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਲਗਾਏ ਗਏ ਸਾਰੇ ਧਰਨੇ ਪਹਿਲਾਂ ਦੀ ਤਰ੍ਹਾਂ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਅਨੁਸਾਰ ਅਸੀਂ ਪੰਜਾਬ ਦੇ ਟੋਲ ਪਲਾਜ਼ਿਆਂ ‘ਤੇ ਚੱਲਦੇ ਸਾਰੇ ਧਰਨੇ 15 ਦਸੰਬਰ ਨੂੰ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਸੀ। ਪਰ ਸਰਕਾਰ ਨੇ ਟੋਲ ਪਲਾਜ਼ਿਆਂ ਦੀਆਂ ਵਹੀਕਲ ਫ਼ੀਸਾਂ ਦੁੱਗਣੀਆਂ ਕਰ ਦਿੱਤੀਆਂ ਹਨ। ਜਿਸ ਕਰਕੇ ਅਸੀਂ ਵਧਾਈਆਂ ਗਈਆਂ ਫ਼ੀਸਾਂ ਦੇ ਵਿਰੋਧ ‘ਚ ਪੰਜਾਬ ਦੇ ਟੋਲ ਪਲਾਜ਼ਿਆਂ ‘ਤੇ ਚੱਲਦੇ ਧਰਨੇ ਖ਼ਤਮ ਨਹੀਂ ਕਰਾਂਗੇ।
Related Posts
ਜੀ-20 ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਨਾਲ ਕੀਤੀ ਮੁਲਾਕਾਤ
ਬਾਲੀ, 15 ਨਵੰਬਰ- ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਨਾਲ ਜੀ-20 ਸਿਖਰ ਸੰਮੇਲਨ ਦੇ ਦੌਰਾਨ ਮੁਲਾਕਾਤ ਕੀਤੀ। ਦੱਸ…
ਸਨਮਾਨ ਰਾਸ਼ੀ ਬਰਾਬਰ ਹੋਣੀ ਚਾਹੀਦੀ: ਮਨੋਹਰ ਲਾਲ
ਚੰਡੀਗੜ੍ਹ, 24 ਫ਼ਰਵਰੀ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸਾਰੀਆਂ ਭਾਸ਼ਾਵਾਂ ਦੇ ਸਾਹਿਤਕਾਰ ਸਮਾਨ ਹੁੰਦੇ…
Manish sisodia ਦੀ ਪਦਯਾਤਰਾ ਮੁਲਤਵੀ
ਨਵੀਂ ਦਿੱਲੀ : 17 ਮਹੀਨਿਆਂ ਬਾਅਦ ਤਿਹਾੜ ਜੇਲ੍ਹ ਤੋਂ ਵਾਪਸ ਪਰਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ…