ਚੰਡੀਗੜ੍ਹ, 16 ਦਸੰਬਰ- ਪੰਜਾਬ ਕਾਂਗਰਸ ਦੀ ਚੋਣ ਕਮੇਟੀ ਦੀ ਮੀਟਿੰਗ ਅੱਜ ਵੀਰਵਾਰ ਸ਼ਾਮ 5 ਵਜੇ ਪੰਜਾਬ ਕਾਂਗਰਸ ਭਵਨ ਵਿਖੇ ਹੋਵੇਗੀ, ਜਿਸ ਦੀ ਪ੍ਰਧਾਨਗੀ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਰਨਗੇ। ਸਿੱਧੂ ਨੇ ਟਵੀਟ ਕਰਕੇ ਸਭ ਨੂੰ ਹਾਜ਼ਰੀ ਭਰਨ ਦੀ ਅਪੀਲ ਕੀਤੀ ਹੈ।
ਪੰਜਾਬ ਕਾਂਗਰਸ ਦੀ ਚੋਣ ਕਮੇਟੀ ਦੀ ਪਹਿਲੀ ਮੀਟਿੰਗ ਅੱਜ, ਸਿੱਧੂ ਨੇ ਸਾਰਿਆਂ ਨੂੰ ਹਾਜ਼ਰੀ ਭਰਨ ਦੀ ਕੀਤੀ ਅਪੀਲ
