ਚੰਡੀਗੜ੍ਹ, 23 ਜੂਨ (ਦਲਜੀਤ ਸਿੰਘ)- ਬੇਅਦਬੀ ਅਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 26 ਜੂਨ ਨੂੰ ਸਿੱਟ ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜੇ ਹਨ। ਵਰਨਣਯੋਗ ਹੈ ਕਿ ਸੀਨੀਅਰ ਬਾਦਲ ਕੋਲੋ ਪਹਿਲਾਂ ਹੀ ਪੁੱਛ ਗਿੱਛ ਕਰ ਚੁੱਕੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਕੋਲੋਂ ਚੰਡੀਗੜ੍ਹ ਦੇ ਸੈਕਟਰ 32 ਦੀ ਪੁਲਿਸ ਅਕੈਡਮੀ ਵਿੱਚ ਸਵੇਰੇ ਸਾਢੇ ਦਸ ਵਜੇ ਪੁਛਗਿੱਛ ਕੀਤੀ ਜਾਵੇਗੀ।
ਸਿੱਟ ਵਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 26 ਜੂਨ ਨੂੰ ਤਲਬ
