ਨਵੀਂ ਦਿੱਲੀ, 17 ਦਸੰਬਰ (ਬਿਊਰੋ)- ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨਾਲ ਗਠਜੋੜ ਦਾ ਰਸਮੀ ਐਲਾਨ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਪੰਜਾਬ ਇੰਚਾਰਜ ਗਜੇਂਦਰ ਸ਼ੇਖਾਵਤ ਨੂੰ ਮਿਲਣ ਦਿੱਲੀ ਪੁੱਜੇ ਸਨ।
ਇਸ ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਪੰਜਾਬ ਲੋਕ ਕਾਂਗਰਸ ਅਤੇ ਭਾਜਪਾ ਵਿਚਾਲੇ ਸਮਝੌਤਾ ਹੋ ਗਿਆ ਹੈ। ਦੋਵਾਂ ਸਿਆਸੀ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ‘ਤੇ ਜਲਦ ਹੀ ਫੈਸਲਾ ਲਿਆ ਜਾ ਸਕਦਾ ਹੈ।