ਚੰਡੀਗੜ੍ਹ, 18 ਦਸੰਬਰ (ਬਿਊਰੋ)- ਜ਼ਿਲ੍ਹਾ ਸਿੱਖਿਆ ਦਫ਼ਤਰ ਚੰਡੀਗੜ੍ਹ ਨੇ ਕੋਵਿਡ 19 ਦੇ ਮੱਦੇਨਜ਼ਰ, ਸਾਵਧਾਨੀ ਦੇ ਉਪਾਅ ਵਜੋਂ ਯੂ. ਟੀ. ਵਿਚ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਨੂੰ ਮੁੜ ਨਿਰਧਾਰਤ ਕੀਤਾ ਹੈ। ਸੋਧੇ ਹੋਏ ਸ਼ਡਿਊਲ ਅਨੁਸਾਰ, ਸਕੂਲਾਂ ਵਿਚ 20 ਦਸੰਬਰ ਤੋਂ 7 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਹੋਣਗੀਆਂ। ਸਕੂਲ 10 ਜਨਵਰੀ ਨੂੰ ਮੁੜ ਖੁੱਲ੍ਹਣਗੇ।
ਚੰਡੀਗੜ੍ਹ : ਸਕੂਲਾਂ ਵਿਚ 20 ਦਸੰਬਰ ਤੋਂ 7 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ
