ਚੰਡੀਗੜ੍ਹ, 20 ਦਸੰਬਰ – ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ 23 ਦਸੰਬਰ ਨੂੰ ਚੰਡੀਗੜ੍ਹ ਵਿਖੇ ਕੋਰ ਕਮੇਟੀ ਦੀ ਮੀਟਿੰਗ ਬੁਲਾ ਲਈ ਹੈ। ਇਸ ਮੀਟਿੰਗ ਵਿੱਚ ਬੇਅਦਬੀ ਦੀਆਂ ਘਟਨਾਵਾਂ ਬਾਰੇ ਚਰਚਾ ਕੀਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਵਟੀਟ ਕਰਦਿਆਂ ਲਿਖਿਆ ਹੈ ਕਿ ਬੇਅਦਬੀ ਦੀਆਂ ਹਾਲੀਆ ਘਟਨਾਵਾਂ ਨੂੰ ਦਹਿਲਾ ਦੇਣ ਵਾਲੀਆਂ, ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਮੁੱਦੇ ਤੇ ਸੂਬੇ ਦੀ ਮੌਜੂਦਾ ਸਥਿਤੀ ‘ਤੇ ਵਿਚਾਰ ਕਰਨ ਲਈ ਕੋਰ ਕਮੇਟੀ ਦੀ ਮੀਟਿੰਗ 23 ਦਸੰਬਰ ਨੂੰ ਚੰਡੀਗੜ੍ਹ ਵਿਖੇ ਬੁਲਾਈ ਹੈ।
ਬੇਅਦਬੀ ਮਾਮਲਾ : ਸੁਖਬੀਰ ਸਿੰਘ ਬਾਦਲ ਨੇ 23 ਦਸੰਬਰ ਨੂੰ ਚੰਡੀਗੜ੍ਹ ਵਿਖੇ ਬੁਲਾਈ ਕੋਰ ਕਮੇਟੀ ਦੀ ਬੈਠਕ
