ਚੰਡੀਗੜ੍ਹ, 23 ਜੂਨ (ਦਲਜੀਤ ਸਿੰਘ)- ਚੰਡੀਗੜ੍ਹ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਹਲਕਾ ਮੀਂਹ ਪੈਣ ਅਤੇ ਠੰਡੀਆਂ ਤੇਜ਼ ਹਵਾਵਾਂ ਚੱਲਣ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਖੇਤੀਬਾੜੀ ਮਾਹਿਰਾਂ ਅਨੁਸਾਰ ਇਹ ਮੀਂਹ ਝੋਨੇ ਦੀ ਫ਼ਸਲ ਲਈ ਬਹੁਤ ਲਾਹੇਵੰਦ ਹੈ। ਮੱਕੀ ਦੀ ਕਟਾਈ ਮੀਂਹ ਨਾਲ ਪ੍ਰਭਾਵਿਤ ਹੋਈ ਹੈ।
ਮੀਂਹ ਪੈਣ ਨਾਲ ਗਰਮੀ ਤੋਂ ਰਾਹਤ ਮਿਲੀ
