ਚੰਡੀਗੜ੍ਹ, 21 ਦਸੰਬਰ (ਬਿਊਰੋ)- ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ ਐੱਫ.ਆਈ.ਆਰ. ਦਰਜ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਟਵੀਟ ਸਾਹਮਣੇ ਆਇਆ ਹੈ ਜਿਸ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਇਮਾਨਦਾਰ ਅਫ਼ਸਰਾਂ ਨੂੰ ਕਮਾਨ ਦੇਣ ਦਾ ਨਤੀਜਾ ਹੈ ਜੋ ਇਹ ਕਾਰਵਾਈ ਹੋਈ ਹੈ | ਉਨ੍ਹਾਂ ਦਾ ਕਹਿਣਾ ਸੀ ਕਿ ਆਖ਼ਿਰਕਾਰ ਪਹਿਲਾਂ ਕਦਮ ਚੁੱਕਿਆ ਗਿਆ ਹੈ | ਸਿੱਧੂ ਦਾ ਕਹਿਣਾ ਸੀ ਕਿ ਜਦੋਂ ਤੱਕ ਡਰੱਗ ਮਾਫੀਆ ਦੇ ਮੁੱਖ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਨਹੀਂ ਦਿੱਤੀ ਜਾਂਦੀ, ਉਦੋਂ ਤੱਕ ਇਨਸਾਫ਼ ਨਹੀਂ ਹੋਵੇਗਾ |
ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ ਕੇਸ ਦਰਜ ਹੋਣ ‘ਤੇ ਸਿੱਧੂ ਦਾ ਬਿਆਨ ਆਇਆ ਸਾਹਮਣੇ
