ਚੰਡੀਗੜ੍ਹ, 21 ਦਸੰਬਰ (ਬਿਊਰੋ)- ਚੋਣਾਂ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਾਂਗਰਸ ’ਚੋਂ ਅਸਤੀਫ਼ਾ ਦੇ ਦਿੱਤਾ ਹੈ। ਰਾਣਾ ਸੋਢੀ ਨੇ ਸੋਸ਼ਲ ਮੀਡੀਆ ’ਤੇ ਆਪਣੇ ਅਸਤੀਫ਼ੇ ਦੀ ਕਾਪੀ ਸਾਂਝੀ ਕਰਦਿਆਂ ਕਿਹਾ ਕਿ ਉਹ ਕਾਂਗਰਸ ਵਿਚ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਰਹੇ ਹਨ। ਅਸਤੀਫ਼ਾ ਦੇਣ ਤੋਂ ਕੁੱਝ ਮਿੰਟਾਂ ਬਾਅਦ ਹੀ ਰਾਣਾ ਗੁਰਮੀਤ ਸਿੰਘ ਭਾਜਪਾ ਵਿਚ ਸ਼ਾਮਲ ਹੋ ਗਏ ਹਨ।
ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਦਿੱਤਾ ਅਸਤੀਫ਼ਾ, ਭਾਜਪਾ ’ਚ ਹੋਏ ਸ਼ਾਮਲ
