ਸ੍ਰੀ ਆਨੰਦਪੁਰ ਸਾਹਿਬ, 22 ਦਸੰਬਰ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ, ਪਾਰਲੀਮੈਂਟ ਬੋਰਡ ਦੇ ਚੇਅਰਮੈਨ ,ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਅਤੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਰਹਿ ਚੁੱਕੇ ਸੰਤ ਬਾਬਾ ਅਜੀਤ ਸਿੰਘ ਜੀ ਪਰਿਵਾਰ ਵਿਛੋੜੇ ਵਾਲੇ ਇਸ ਦੁਨੀਆ ‘ਤੇ ਨਹੀਂ ਰਹੇ। ਸੰਤ ਅਜੀਤ ਸਿੰਘ ਜੀ ਨਿਹੋਲਕੇ ਪਿੰਡ ਦੇ ਰਹਿਣ ਵਾਲੇ ਸਨ । 82 ਸਾਲ ਦੇ ਸੰਤ ਬਾਬਾ ਅਜੀਤ ਸਿੰਘ ਜੀ ਨੇ ਆਖ਼ਰੀ ਸਾਹ ਮੈਕਸ ਹਸਪਤਾਲ ਮੁਹਾਲੀ ਵਿਖੇ ਲਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਪੀ ਏ ਰਹਿ ਚੁੱਕੇ ਮਨਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਕੱਲ ਵੀਰਵਾਰ ਨੂੰ ਉਨ੍ਹਾਂ ਦਾ ਸਸਕਾਰ ਪਿੰਡ ਨਿਹੋਲਕੇ ਵਿਖੇ ਕੀਤਾ ਜਾਵੇਗਾ।
ਨਹੀਂ ਰਹੇ ਸੰਤ ਬਾਬਾ ਅਜੀਤ ਸਿੰਘ ਜੀ ਪਰਿਵਾਰ ਵਿਛੋੜੇ ਵਾਲੇ
