ਨਵੀਂ ਦਿੱਲੀ, 22 ਦਸੰਬਰ (ਬਿਊਰੋ)- ਲੋਕ ਸਭਾ ਅਤੇ ਰਾਜ ਸਭਾ ਨੂੰ ਅੱਜ ਯਾਨੀ ਕਿ ਬੁੱਧਵਾਰ ਨੂੰ ਤੈਅ ਸਮੇਂ ਤੋਂ ਪਹਿਲਾਂ ਅਣਮਿੱਥੇ ਸਮੇਂ ਲਈ ਮੁਲਵਤੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ 29 ਨਵੰਬਰ ਨੂੰ ਸ਼ੁਰੂ ਹੋਇਆ ਸੀ। ਸੰਸਦ ਦੇ ਦੋਹਾਂ ਸਦਨਾਂ ’ਚ ਵਿਰੋਧੀ ਧਿਰ ਦੇ 12 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤੇ ਜਾਣ, ਲਖੀਮਪੁਰ ਖੀਰੀ ਘਟਨਾ ਅਤੇ ਹੋਰ ਕਈ ਮੁੱਦਿਆਂ ਸਮੇਤ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸਦਨ ਦੇ ਕੰਮ-ਕਾਜ ਵਿਚ ਵਿਘਨ ਪਿਆ। ਉਂਝ ਸਰਦ ਰੁੱਤ ਸੈਸ਼ਨ ਦੀ ਸਮਾਪਤੀ 23 ਦਸੰਬਰ ਨੂੰ ਹੋਣੀ ਸੀ, ਜਿਸ ਨੂੰ ਇਕ ਦਿਨ ਪਹਿਲਾਂ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
ਸੰਸਦ ਦਾ ਸਰਦ ਰੁੱਤ ਸੈਸ਼ਨ: ਲੋਕ ਸਭਾ ਅਤੇ ਰਾਜ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ
