ਮੋਹਾਲੀ, 23 ਦਸੰਬਰ (ਬਿਊਰੋ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਪਾਰਟੀ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਅਨੁਸ਼ਾਸਨ ਭੰਗ ਕਰਨ ਕਾਰਨ ਪਾਰਟੀ ‘ਚੋਂ ਖਾਰਜ ਕੀਤਾ ਗਿਆ ਹੈ। ਇਸ ਬਾਰੇ ਪਾਰਟੀ ਵੱਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਪਾਰਟੀ ਦਾ ਅਨੁਸ਼ਾਸਨ ਭੰਗ ਕਰਦਿਆਂ ਆਪ-ਹੁਦਰੀਆਂ ਕੀਤੀਆਂ ਜਾ ਰਹੀਆਂ ਹਨ।
ਬਿਆਨ ‘ਚ ਕਿਹਾ ਗਿਆ ਕਿ ਉਨ੍ਹਾਂ ਵੱਲੋਂ ਮੀਡੀਆ ‘ਚ ਵਾਰ-ਵਾਰ ਕੀਤੀ ਜਾ ਰਹੀ ਬੇਲੋੜੀ ਅਤੇ ਬੇ-ਬੁਨਿਆਦ ਬਿਆਨਬਾਜ਼ੀ ਪਾਰਟੀ ਦੇ ਅਕਸ ਨੂੰ ਢਾਅ ਲਾ ਰਹੀ ਹੈ। ਇਸ ਲਈ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਕਾਰਨ ਉਨ੍ਹਾਂ ਨੂੰ ਪਾਰਟੀ ‘ਚੋਂ ਖਾਰਜ ਕੀਤਾ ਜਾ ਰਿਹਾ ਹੈ।