ਲੁਧਿਆਣਾ, 24 ਦਸੰਬਰ (ਬਿਊਰੋ)- ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਵਲੋਂ ਅਦਾਲਤੀ ਕੰਪਲੈਕਸ ਵਿਚ ਮੀਡੀਆ ਦੇ ਜਾਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਅੱਜ ਕਿਸੇ ਵੀ ਪੱਤਰਕਾਰ ਨੂੰ ਅਦਾਲਤੀ ਕੰਪਲੈਕਸ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ ਅਤੇ ਪੱਤਰਕਾਰਾਂ ਨੂੰ ਬਾਹਰ ਹੀ ਰੋਕਿਆ ਜਾ ਰਿਹਾ ਹੈ | ਵਾਹਨਾਂ ਦੀ ਵੀ ਪੂਰੀ ਤਰ੍ਹਾਂ ਨਾਲ ਚੈਕਿੰਗ ਕਰਨ ਤੋਂ ਬਾਅਦ ਹੀ ਮਿੰਨੀ ਸਕੱਤਰੇਤ ਵਿਚ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ |
ਕੰਪਲੈਕਸ ਵਿਚ ਮੀਡੀਆ ਦੇ ਜਾਣ ‘ਤੇ ਲਗਾਈ ਪਾਬੰਦੀ
