ਚੰਡੀਗੜ੍ਹ, 27 ਦਸੰਬਰ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਕਿਹਾ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵਲੋਂ ਪੁਲਿਸ ਅਫ਼ਸਰਾਂ ਖ਼ਿਲਾਫ਼ ਲਗਾਤਾਰ ਭੱਦੀ ਸ਼ਬਦਾਵਲੀ ਵਰਤੀ ਜਾ ਰਹੀ ਹੈ ਪਰ ਮੁੱਖ ਮੰਤਰੀ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਇਸ ‘ਤੇ ਮੂਕ ਦਰਸ਼ਕ ਬਣ ਕੇ ਬੈਠੇ ਹੋਏ ਹਨ।
ਜ਼ਿਕਰਯੋਗ ਹੈ ਦਲਜੀਤ ਚੀਮਾ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਆਪਣੇ ਕਾਂਗਰਸ ਦੇ ਆਗੂ ਨੂੰ ਸਮਝਾਉਣ ਕਿ ਵਰਦੀਧਾਰੀ ਪੁਲਿਸ ਦੇ ਖ਼ਿਲਾਫ਼ ਬਿਆਨਬਾਜ਼ੀ ਤੇ ਮਨੋਬਲ ਡੇਗਣ ਵਾਲੀਆਂ ਟਿੱਪਣੀਆਂ ਤੋਂ ਗੁਰੇਜ਼ ਕੀਤਾ ਜਾਵੇ |