ਚੰਡੀਗੜ੍ਹ, 27 ਦਸੰਬਰ (ਬਿਊਰੋ)- ਆਮ ਆਦਮੀ ਪਾਰਟੀ ਨੂੰ ਕਾਂਗਰਸ ਨਾਲ ਹੱਥ ਮਿਲਾਉਣਾ ਪੈ ਸਕਦਾ
ਹੁਣ ਅਹਿਮ ਹੈ ਕਿ ਮੇਅਰ ਚੁਣਨ ਲਈ ਆਮ ਆਦਮੀ ਪਾਰਟੀ ਨੂੰ ਕਾਂਗਰਸ ਨਾਲ ਹੱਥ ਮਿਲਾਉਣਾ ਪੈ ਸਕਦੇ ਹੈ। ਇਸ ਲਈ ਸਥਿਤੀ ਦਿਲਚਸਪ ਹੋ ਗਈ ਹੈ। ਸਵਾਲ ਉੱਠ ਰਹੇ ਹਨ ਕਿ ਕੀ ਆਮ ਆਦਮੀ ਪਾਰਟੀ ਕਾਂਗਰਸ ਨਾਲ ਗੱਠਜੋੜ ਕਰੇਗੀ ਕਿਉਂਕਿ ਪੰਜਾਬ ਅੰਦਰ ਕਾਂਗਰਸ ਤੇ ਆਪ ਦਾ ਸਖਤ ਟੱਕਰ ਚੱਲ ਰਹੀ ਹੈ।
ਆਮ ਆਦਮੀ ਪਾਰਟੀ ਨੂੰ ਬਹੁਮਤ ਲਈ 4 ਸੀਟਾਂ ਦੀ ਲੋੜ
ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸਭ ਤੋਂ ਵੱਧ ਸੀਟਾਂ ਮਿਲੀਆਂ ਹਨ ਪਰ ਉਹ ਬਹੁਮਤ ਹਾਸਲ ਨਹੀਂ ਕਰ ਸਕੀ। ਆਮ ਆਦਮੀ ਪਾਰਟੀ ਨੂੰ ਬਹੁਮਤ ਲਈ 4 ਸੀਟਾਂ ਦੀ ਲੋੜ ਹੈ। ਕੁੱਲ 35 ਸੀਟਾਂ ਵਿੱਚੋਂ ਆਮ ਆਦਮੀ ਪਾਰਟੀ ਕੋਲ 14 ਸੀਟਾਂ ਹਨ। ਦੂਜੇ ਨੰਬਰ ਉੱਪਰ ਬੀਜੇਪੀ ਰਹੀ ਹੈ। ਬੀਜੇਪੀ ਨੇ 12 ਸੀਟਾਂ ਜਿੱਤੀਆਂ ਹਨ। ਕਾਂਗਰਸ ਨੂੰ 8 ਤੇ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਸੀਟ ਮਿਲੀ ਹੈ।
ਚੰਡੀਗੜ੍ਹ ਚੋਣਾਂ ‘ਚ ਆਮ ਆਦਮੀ ਪਾਰਟੀ ਦਾ ਕਮਾਲ, ਸਭ ਤੋਂ ਵੱਧ ਸੀਟਾਂ ਜਿੱਤੀਆਂ ਪਰ ਬਹੁਮਤ ਤੋਂ ਪੱਛੜੀ
