ਚੰਡੀਗੜ੍ਹ, 27 ਦਸੰਬਰ (ਬਿਊਰੋ)- ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਵਲੋਂ ਟਵੀਟ ਕੀਤਾ ਗਿਆ ਅਤੇ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਵਿਚ ਆਮ ਆਦਮੀ ਪਾਰਟੀ ਦੀ ਇਹ ਜਿੱਤ ਪੰਜਾਬ ਵਿਚ ਆਉਣ ਵਾਲੀ ਤਬਦੀਲੀ ਦਾ ਸੰਕੇਤ ਹੈ।ਉਨ੍ਹਾਂ ਦਾ ਕਹਿਣਾ ਸੀ ਕਿ ਚੰਡੀਗੜ੍ਹ ਦੇ ਲੋਕਾਂ ਨੇ ਅੱਜ ਭ੍ਰਿਸ਼ਟ ਰਾਜਨੀਤੀ ਨੂੰ ਨਕਾਰ ਕੇ ‘ਆਪ’ ਦੀ ਇਮਾਨਦਾਰ ਰਾਜਨੀਤੀ ਨੂੰ ਚੁਣਿਆ ਹੈ। ਇਸ ਨਾਲ ਹੀ ਵਰਕਰਾਂ ਨੂੰ ਵਧਾਈ ਵੀ ਦਿੱਤੀ ਅਤੇ ਕਿਹਾ ਕਿ ਇਸ ਵਾਰ ਪੰਜਾਬ ਬਦਲਾਅ ਲਈ ਤਿਆਰ ਹੈ।
ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦਾ ਬਿਆਨ ਆਇਆ ਸਾਹਮਣੇ
