ਚੰਡੀਗੜ੍ਹ, 28 ਦਸੰਬਰ (ਬਿਊਰੋ)- ਆਮ ਆਦਮੀ ਪਾਰਟੀ ਨੇ ਸਾਲ 2022 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਪਾਰਟੀ ਉਮੀਦਵਾਰਾਂ ਦੇ ਨਾਵਾਂ ਵਾਲੀ ਪੰਜਵੀਂ ਸੂਚੀ ਜਾਰੀ ਕਰ ਦਿੱਤੀ ਹੈ। ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਦੇ ਦਸਤਖਤਾਂ ਹੇਠ ਜਾਰੀ ਇਸ ਸੂਚੀ ਵਿਚ 15 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ਤਹਿਤ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਰਾਜਾਸੰਸੀ ਤੋਂ ਬਲਦੇਵ ਸਿੰਘ ਮਿਆਦੀਆਂ, ਕਪੂਰਥਲਾ ਤੋਂ ਮੰਜੂ ਰਾਣਾ, ਸ਼ਾਹਕੋਟ ਤੋਂ ਰਤਨ ਸਿੰਘ ਕਾਕੜਕਲਾਂ, ਜਲੰਧਰ ਪੱਛਮੀ ਤੋਂ ਸ਼ੀਤਲ ਅੰਗੂਰਾਲ, ਆਦਮਪੁਰ ਤੋਂ ਜੀਤ ਸਿੰਘ ਭੱਟੀ, ਬੰਗਾ ਤੋਂ ਕੁਲਜੀਤ ਸਿੰਘ ਸਰਹਾਲ, ਸ੍ਰੀ ਚਮਕੌਰ ਸਾਹਿਬ ਤੋਂ ਡਾਕਟਰ ਚਰਨਜੀਤ ਸਿੰਘ, ਐੱਸ. ਏ. ਐੱਸ. ਨਗਰ ਤੋਂ ਕੁਲਵੰਤ ਸਿੰਘ, ਬੱਸੀ ਪਠਾਣਾ ਤੋਂ ਰੁਪਿੰਦਰ ਸਿੰਘ ਹੈੱਪੀ, ਲੁਧਿਆਣਾ ਦੱਖਣੀ ਤੋਂ ਰਜਿੰਦਰਪਾਲ ਕੌਰ ਛੀਨਾ, ਫਿਰੋਜ਼ਪੁਰ ਸ਼ਹਿਰੀ ਤੋਂ ਰਣਵੀਰ ਸਿੰਘ ਭੁੱਲਰ, ਬਠਿੰਡਾ ਸ਼ਹਿਰੀ ਤੋਂ ਜਗਰੂਪ ਸਿੰਘ ਗਿੱਲ, ਅਮਰਗੜ੍ਹ ਤੋਂ ਜਸਵੰਤ ਸਿੰਘ ਗੱਜਣਮਾਜਰਾ ਅਤੇ ਨਾਭਾ ਤੋਂ ਗੁਰਦੇਵ ਸਿੰਘ ਦੇਵ ਮਾਨ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ ਹੁਣ ਤਕ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਲਈ ਆਪਣੇ 88 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।
Related Posts
ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 29 ਜੂਨ- ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੀ ਇਜਾਜ਼ਤ ਨਾਲ ਗੈਂਗਸਟਰ…
ਸੇਖਵਾਂ ਕਾਦੀਆਂ ਹਲਕੇ ਤੋਂ ਲੜਨਾ ਚਾਹੁੰਦੇ ਹਨ ਵਿਧਾਇਕ ਦੀ ਚੋਣ – ਭਗਵੰਤ ਮਾਨ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਵੀ ਹਨ ਗੁਪਤ ਮੀਟਿੰਗ ‘ਚ ਸ਼ਾਮਿਲ
ਬਟਾਲਾ, 26 ਅਗਸਤ (ਦਲਜੀਤ ਸਿੰਘ)- ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਦੇ ਗ੍ਰਹਿ ਪਿੰਡ…
24 ਘੰਟਿਆਂ ਵਿਚ ਭਾਰਤ ਵਿਚ 53,256 ਨਵੇਂ ਕੋਰੋਨਾ ਦੇ ਮਾਮਲੇ
ਨਵੀਂ ਦਿੱਲੀ, 21 ਜੂਨ (ਦਲਜੀਤ ਸਿੰਘ)- ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 53,256 ਨਵੇਂ ਕੋਰੋਨਾ…