ਚੰਡੀਗੜ੍ਹ, 28 ਦਸੰਬਰ (ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਮੰਗਲਵਾਰ ਨੂੰ ਇੱਥੇ ਮੀਟਿੰਗ ਹੋਈ। ਕਿਸਾਨਾਂ ਦੀਆਂ ਪੈਂਡਿੰਗ ਮੰਗਾਂ ਇਸ ਮੀਟਿੰਗ ਦਾ ਮੁੱਦਾ ਸਨ। ਬੈਠਕ ਦੌਰਾਨ ਮੁੱਖ ਮੰਤਰੀ ਚੰਨੀ ਵੱਲੋਂ ਕਿਸਾਨ ਆਗੂਆਂ ਨੂੰ ਭਰੋਸਾ ਦੁਆਇਆ ਗਿਆ ਕਿ ਉਨ੍ਹਾਂ ਦੇ ਮਸਲੇ ਜਲਦ ਹੀ ਹੱਲ ਕੀਤੇ ਜਾਣਗੇ।
ਇਸ ਤੋਂ ਇਲਾਵਾ ਮੁੱਖ ਮੰਤਰੀ ਚੰਨੀ ਵੱਲੋਂ ਕਿਸਾਨ ਆਗੂਆਂ ਨੂੰ ਐੱਮ. ਐੱਸ. ਪੀ. ਗਾਰੰਟੀ ਅਤੇ ਕਮਿਸ਼ਨ ਬਣਾਉਣ ਦੀ ਵੀ ਗਾਰੰਟੀ ਦਿੱਤੀ ਗਈ। ਬੈਠਕ ਤੋਂ ਬਾਅਦ ਕਿਸਾਨਾਂ ਵੱਲੋਂ ਰੇਲ ਰੋਕੋ ਧਰਨਾ ਫਿਲਹਾਲ ਟਾਲਣ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ 4 ਜਨਵਰੀ ਨੂੰ ਦੁਬਾਰਾ ਬੈਠਕ ਹੋਵੇਗੀ, ਜਿਸ ਦੌਰਾਨ ਅਗਲੀ ਰਣਨੀਤੀ ਘੜੀ ਜਾਵੇਗੀ।