ਨਵੀਂ ਦਿੱਲੀ, 30 ਦਸੰਬਰ (ਬਿਊਰੋ)- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ: ਐੱਸ. ਕਰੁਣਾ ਰਾਜੂ ਨੇ ਕਿਹਾ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਮੁਕੰਮਲ ਹੋ ਗਈ ਹੈ। ਵੋਟਰ ਸੂਚੀ ਆਪਣੇ ਅੰਤਿਮ ਪੜਾਅ ‘ਤੇ ਹੈ ਅਤੇ 80 ਫ਼ੀਸਦੀ ਸਹਾਇਕ ਰਿਟਰਨਿੰਗ ਅਫ਼ਸਰਾਂ ਨੇ ਉਮੀਦਵਾਰਾਂ ਦੀ ਨਿਗਰਾਨੀ ਕਰਨ ਲਈ ਆਪਣੀ ਸਿਖਲਾਈ ਪ੍ਰਾਪਤ ਕਰ ਲਈ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਲਈ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਹੋਈ ਮੁਕੰਮਲ – ਡਾ: ਐੱਸ. ਕਰੁਣਾ ਰਾਜੂ
