ਚੰਡੀਗੜ੍ਹ, 30 ਦਸੰਬਰ (ਬਿਊਰੋ)- ਲੁਧਿਆਣਾ ਬੰਬ ਧਮਾਕਾ ਮਾਮਲੇ ‘ਚ ਸਿੱਖਸ ਫਾਰ ਜਸਟਿਸ (SFJ) ਦੇ ਅੱਤਵਾਦੀ ਜਸਵਿੰਦਰ ਸਿੰਘ ਮੁਲਤਾਨੀ ਨੂੰ ਜਰਮਨ ਪੁਲਿਸ ਨੇ ਇੱਕ ਮਾਮਲੇ ‘ਚ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਹੈ। ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਉਸ ਨੂੰ ਜਾਂਚ ਲਈ ਬੁਲਾਇਆ ਗਿਆ ਸੀ, ਗ੍ਰਿਫਤਾਰ ਨਹੀਂ ਕੀਤਾ ਗਿਆ। ਉਸ ‘ਤੇ ਕਈ ਕੇਸ ਚੱਲ ਰਹੇ ਹਨ। ਇਸ ਦੇ ਨਾਲ ਹੀ ਸਿੱਖ ਫਾਰ ਜਸਟਿਸ ਨੇ ਇੱਕ ਵੀਡੀਓ ਜਾਰੀ ਕਰਕੇ ਦਾਅਵਾ ਕੀਤਾ ਹੈ ਕਿ ਮੁਲਤਾਨੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। SFJ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਮੁਲਤਾਨੀ ਨਾਲ ਗੱਲਬਾਤ ਕਰਦੇ ਹੋਏ ਵੀਡੀਓ ਜਾਰੀ ਕੀਤੀ ਹੈ, ਜਿਸ ‘ਚ ਮੁਲਤਾਨੀ ਕਹਿ ਰਿਹਾ ਹੈ ਕਿ ਉਹ ਆਪਣੇ ਘਰ ਹੈ। ਉਹ ਜਰਮਨ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ। ਇਸ ਦੇ ਨਾਲ ਹੀ ਸੂਤਰਾਂ ਅਨੁਸਾਰ ਧਮਾਕੇ ਵਿੱਚ ਮਾਰੇ ਗਏ ਗਗਨਦੀਪ ਦੇ ਲੈਪਟਾਪ ਵਿੱਚੋਂ ਜਸਵਿੰਦਰ ਸਿੰਘ ਮੁਲਤਾਨੀ ਦਾ ਲਿੰਕ ਮਿਲਿਆ ਹੈ।
ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨੇ ਸਰਹੱਦ ਪਾਰ ਤੋਂ ਵਿਸਫੋਟਕ ਭੇਜੇ ਸਨ
ਲੁਧਿਆਣਾ : ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨੇ ਬੰਬ ਧਮਾਕੇ ਲਈ ਸਰਹੱਦ ਪਾਰ ਤੋਂ ਵਿਸਫੋਟਕ ਸਮੱਗਰੀ ਭੇਜੀ ਸੀ। ਜਾਂਚ ਏਜੰਸੀਆਂ ਨੇ ਖੁਲਾਸਾ ਕੀਤਾ ਹੈ ਕਿ ਆਈਐਸਆਈ ਨੇ ਡਰੋਨ ਦੀ ਮਦਦ ਨਾਲ ਸਰਹੱਦ ਪਾਰ ਤੋਂ ਵਿਸਫੋਟਕ ਭੇਜੇ ਸਨ। ਇਹ ਧਮਾਕਾਖੇਜ਼ ਅੰਮਿ੍ਤਸਰ ਸਰਹੱਦ ਤੋਂ ਫ਼ਿਰੋਜ਼ਪੁਰ ਰਾਹੀਂ ਲੁਧਿਆਣਾ ਲਿਆਂਦਾ ਗਿਆ ਸੀ। ਇਸ ਲਈ ਵਰਤੇ ਗਏ ਕੋਰੀਅਰਾਂ ਦਾ ਪਤਾ ਲਗਾਉਣ ਲਈ ਕਈ ਕੋਣਾਂ ਤੋਂ ਜਾਂਚ ਕੀਤੀ ਜਾ ਰਹੀ ਹੈ।
ਵਿਧਾਨ ਸਭਾ ਚੋਣਾਂ ਦੌਰਾਨ ਮਾਹੌਲ ਖ਼ਰਾਬ ਕਰਨ ਦੀ ਰਚੀ ਗਈ ਸੀ ਸਾਜ਼ਿਸ਼
ਜਾਂਚ ਏਜੰਸੀਆਂ ਨੂੰ ਸ਼ੱਕ ਹੈ ਕਿ ਆਈਐਸਆਈ ਨੇ ਹੋਰ ਵਿਸਫੋਟਕ ਸਮੱਗਰੀ ਭੇਜੀ ਹੈ, ਜਿਸ ਕਾਰਨ ਉਹ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਮੁਲਤਾਨੀ ਨੇ ਰਾਜੇਵਾਲ ਨੂੰ ਨਿਸ਼ਾਨਾ ਬਣਾਉਣ ਲਈ ਉਕਸਾਇਆ ਸੀ ਜਸਵਿੰਦਰ ਮੁਲਤਾਨੀ ਹਾਲ ਹੀ ਵਿੱਚ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਲਈ ਹਥਿਆਰ, ਵਿਸਫੋਟਕ ਅਤੇ ਹੈਂਡ ਗ੍ਰਨੇਡ ਭੇਜਣ ਦੇ ਮਾਮਲੇ ਵਿੱਚ ਸ਼ਾਮਲ ਹੋਣ ਕਾਰਨ ਸੁਰਖੀਆਂ ਵਿੱਚ ਆਇਆ ਸੀ।