ਬਿਕਰਮ ਮਜੀਠੀਆ ਨੂੰ ਅੱਜ ਨਹੀਂ ਮਿਲੀ ਹਾਈਕੋਰਟ ਤੋਂ ਰਾਹਤ, ਹੁਣ 5 ਜਨਵਰੀ ਨੂੰ ਹੋਵੇਗੀ ਸੁਣਵਾਈ

majithiya/nawanpunjab.com

ਚੰਡੀਗੜ੍ਹ, 30 ਦਸੰਬਰ (ਬਿਊਰੋ)- ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ (Bikram Majithia’s bail) ਨੂੰ ਅੱਜ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ। ਹੁਣ ਅਗਾਊਂ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 5 ਜਨਵਰੀ ਨੂੰ ਹੋਵੇਗੀ। ਉਨ੍ਹਾਂ ਨੇ ਹੇਠਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਹੋਣ ਮਗਰੋਂ ਹਾਈਕੋਰਟ (Punjab Haryana High Court) ਦਾ ਰੁਖ਼ ਕੀਤਾ ਸੀ। ਮਜੀਠੀਆ ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਉਹ ਕੇਸ ਦਰਜ ਹੋਣ ਮਗਰੋਂ ਰੂਪੋਸ਼ ਹੋ ਗਏ ਹਨ। ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਅੱਜ ਸੁਣਵਾਈ ਹੋਈ। ਮਜੀਠੀਆ ਦੀ ਤਰਫੋਂ ਐਡਵੋਕੇਟ ਮੁਕੁਲ ਰੋਹਤਗੀ ਤੇ ਸਰਕਾਰ ਦੀ ਤਰਫੋਂ ਪੀ ਚਿਦੰਬਰਮ ਪੇਸ਼ ਹੋਏ। ਅਦਲਤ ਨੇ ਮਾਮਲੇ ਦੀ ਅਗਲੀ ਸੁਣਵਾਈ 5 ਜਨਵਰੀ ਉੱਪਰ ਪਾ ਦਿੱਤੀ ਹੈ।

ਇਸ ਨਾਲ ਮਜੀਠੀਆ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ ਕਿਉਂਕਿ ਪੁਲਿਸ ਉਨ੍ਹਾਂ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇ ਮਾਰ ਰਹੀ ਹੈ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ (Punjab Government) ਵੱਲੋਂ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਕੀਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ (anticipatory bail) ’ਤੇ ਅੱਜ ਹਾਈ ਕੋਰਟ ਵਿੱਚ ਜਸਟਿਸ ਲੀਜ਼ਾ ਗਿੱਲ ਦੀ ਅਦਾਲਤ ਵਿੱਚ ਸੁਣਵਾਈ ਹੋਈ। ਪਿਛਲੇ ਦਿਨੀਂ ਮੁਹਾਲੀ ਦੇ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ।

Leave a Reply

Your email address will not be published. Required fields are marked *