ਅੰਮ੍ਰਿਤਸਰ, 25 ਜੂਨ (ਬਿਊਰੋ)– ਸਾਬਕਾ ਅਕਾਲੀ ਮੰਤਰੀ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਹੈ ਉਨ੍ਹਾਂ ਨੂੰ ਹੁਣ ਸਿੱਖ ਪੰਥ ਵਿਚ ਸ਼ਾਮਿਲ ਕੀਤਾ ਜਾਵੇ । ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਬਜ਼ੁਰਗ ਮਾਤਾ ਪਿਤਾ ਕਈ ਵਾਰ ਜਥੇਦਾਰ ਅਕਾਲ ਤਖ਼ਤ ਨੂੰ ਲਿਖਤੀ ਬੇਨਤੀਆਂ ਕਰ ਚੁੱਕੇ ਹਨ ਕਿ ਉਸ ਵਲੋਂ ਜਾਣੇ ਅਨਜਾਣੇ ਹੋਈਆਂ ਭੁੱਲਾਂ ਨੂੰ ਮੁਆਫ਼ ਕਰਦਿਆਂ, ਉਨ੍ਹਾਂ ਨੂੰ ਸਿੱਖ ਪੰਥ ਵਿਚ ਸ਼ਾਮਿਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਜਥੇਦਾਰ ਅਕਾਲ ਤਖ਼ਤ ਸਾਹਿਬ ਉਨ੍ਹਾਂ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਮੁੜ ਸਿੱਖ ਪੰਥ ਵਿਚ ਸ਼ਾਮਿਲ ਕਰਨਗੇ।
ਸੁੱਚਾ ਸਿੰਘ ਲੰਗਾਹ ਨੇ ਜਥੇਦਾਰ ਅਕਾਲ ਤਖ਼ਤ ਨੂੰ ਮੁੜ ਕੀਤੀ ਸਿੱਖ ਪੰਥ ‘ਚ ਸ਼ਾਮਿਲ ਕਰਨ ਦੀ ਅਪੀਲ
