ਪਟਿਆਲਾ, 31 ਦਸੰਬਰ (ਬਿਊਰੋ)- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਨੂੰ ਗੁਰਦੁਆਰਾ ਸ੍ਰੀ ਦੁੱਖ ਨਿਵਾਰਣ ਸਾਹਿਬ ਵਿਖੇ ਨਤਮਸਤਕ ਹੋਏ। ਅਰਵਿੰਦ ਕੇਜਰੀਵਾਲ ਨੇ ਪਟਿਆਲਾ ਵਿਖੇ ਕੱਢੇ ਜਾਣ ਵਾਲੇ ਸ਼ਾਂਤੀ ਮਾਰਚ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਦੁੱਖ ਨਿਵਾਰਣ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਵੀ ਨਤਮਸਤਕ ਹੋਏ। ਦੱਸਣਯੋਗ ਹੈ ਕਿ ਇਸ ਸਮੇਂ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ‘ਤੇ ਹਨ। ਬੀਤੇ ਦਿਨ ਉਨ੍ਹਾਂ ਵੱਲੋਂ ਚੰਡੀਗੜ੍ਹ ਵਿਖੇ ਵਿਜੈ ਮਾਰਚ ਕੱਢਿਆ ਗਿਆ ਸੀ ਅਤੇ ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਜਿੱਤਣ ਵਾਲੇ ਪਾਰਟੀ ਆਗੂਆਂ ਦੀ ਹੌਂਸਲਾ-ਅਫ਼ਜ਼ਾਈ ਕੀਤੀ ਸੀ।