ਫਿਰੋਜ਼ਪੁਰ, 5 ਜਨਵਰੀ (ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਦੀ ਰੈਲੀ ’ਚ ਨਹੀਂ ਆ ਰਹੇ ਹਨ। ਪੀ.ਐੱਮ. ਮੋਦੀ ਹੁਸੈਨੀਵਾਲਾ ਤੋਂ ਹੀ ਵਾਪਸ ਪਰਤ ਰਹੇ ਹਨ। ਦੱਸਣਯੋਗ ਹੈ ਅੱਜ ਯਾਨੀ ਬੁੱਧਵਾਰ ਨੂੰ ਪੀ.ਐੱਮ. ਮੋਦੀ ਫਿਰੋਜ਼ਪੁਰ ’ਚ ਬਣੇ ਰਹੇ ਪੀ.ਜੀ.ਆਈ. ਦੇ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣ ਵਾਲੇ ਸਨ। ਦੱਸ ਦੇਈਏ ਕਿ ਇਨ੍ਹਾਂ ਪ੍ਰਾਜੈਕਟਾਂ ’ਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸ ਵੇਅ, ਅੰਮ੍ਰਿਤਸਰ-ਊਨਾ ਸੈਕਸ਼ਨ ਨੂੰ ਚਹੁੰ-ਮਾਰਗੀ ਬਣਾਉਣਾ, ਮੁਕੇਰੀਆਂ-ਤਲਵਾੜਾ ਨਵੀਂ ਵੱਡੀ ਰੇਲਵੇ ਲਾਈਨ, ਫ਼ਿਰੋਜ਼ਪੁਰ ਵਿਖੇ ਪੀ. ਜੀ. ਆਈ. ਸੈਟੇਲਾਈਟ ਸੈਂਟਰ, ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ 2 ਨਵੇਂ ਮੈਡੀਕਲ ਕਾਲਜ ਬਣਾਏ ਜਾਣਗੇ। ਪ੍ਰਧਾਨ ਮੰਤਰੀ ਦੇ ਦੇਸ਼ ਭਰ ’ਚ ਸੰਪਰਕ ਨੂੰ ਬਿਹਤਰ ਬਣਾਉਣ ਦੇ ਲਗਾਤਾਰ ਯਤਨਾਂ ਸਦਕਾ ਪੰਜਾਬ ਰਾਜ ’ਚ ਕਈ ਰਾਸ਼ਟਰੀ ਮਾਰਗਾਂ ਦਾ ਵਿਕਾਸ ਹੋਇਆ ਹੈ।
ਫਿਰੋਜ਼ਪੁਰ ਰੈਲੀ ’ਚ ਨਹੀਂ ਪਹੁੰਚ ਰਹੇ PM ਮੋਦੀ, ਹੁਸੈਨੀਵਾਲਾ ਤੋਂ ਹੀ ਵਾਪਸ ਪਰਤੇ ਦਿੱਲੀ
