ਰਾਜਾਸਾਂਸੀ, 6 ਜਨਵਰੀ (ਬਿਊਰੋ)-ਪੰਜਾਬ ਸਰਕਾਰ ਦੇ ਜਲ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਰਾਜਾਸਾਂਸੀ ‘ਚ ਸਬ-ਤਹਿਸੀਲ ਦੀ ਨਵੀਂ ਤਿਆਰ ਕੀਤੀ ਜਾ ਰਹੀ ਇਮਾਰਤ ਦੇ ਨੀਂਹ ਪੱਥਰ ਰੱਖਣ ਸਮੇਤ 28 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਹਲਕਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦੇਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਸਿਪਾਹੀ ਵਫ਼ਾਦਾਰ ਹਨ ਅਤੇ ਉਹ ਅਖੀਰਲੇ ਸਾਹਾਂ ਤੱਕ ਕਾਂਗਰਸ ਪਾਰਟੀ ਵਿਚ ਰਹਿ ਕੇ ਲੋਕਾਂ ਦੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ।
ਇਸ ਦੌਰਾਨ 2018 ਦੀਆਂ ਖੇਡਾਂ ਵਿਚ ਸੋਨ ਤਗਮਾ ਜੇਤੂ ਰਹੇ ਹਲਕਾ ਰਾਜਾਸਾਂਸੀ ਦੇ ਪਿੰਡ ਹਰਸ਼ਾ ਛੀਨਾ ਦੇ ਵਸਨੀਕ ਨੌਜਵਾਨ ਅਰਪਿੰਦਰ ਸਿੰਘ ਬੌਬੀ ਛੀਨਾ ਨੂੰ ਪੰਜਾਬ ਪੁਲਿਸ ਡੀ.ਐੱਸ.ਪੀ. ਨਿਯੁਕਤ ਕੀਤੇ ਜਾਣ ਦੀ ਪਰਿਵਾਰ ਤੇ ਪਿੰਡ ਨੂੰ ਵਧਾਈ ਦਿੱਤੀ।