ਨਵੀਂ ਦਿੱਲੀ, 6 ਜਨਵਰੀ (ਬਿਊਰੋ)- ਪੰਜਾਬ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਵੱਡੀ ਅਣਗਹਿਲੀ ਨੂੰ ਲੈ ਕੇ ਰਾਸ਼ਟਰਪਤੀ ਰਾਮਨਾਥ ਕੋਵਿੰਡ ਨੇ ਚਿੰਤਾ ਜ਼ਾਹਿਰ ਕੀਤੀ ਹੈ। ਉਥੇ ਹੀ ਪੀ.ਐੱਮ. ਮੋਦੀ ਵੀਰਵਾਰ ਨੂੰ ਇਸ ਮੁੱਦੇ ’ਤੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਪਹੁੰਚੇ। ਪੀ.ਐੱਮ. ਮੋਦੀ ਨੇ ਪੰਜਾਬ ’ਚ ਹੋਈ ਪੂਰੀ ਘਟਨਾ ਬਾਰੇ ਖੁਦ ਰਾਸ਼ਟਰਪਤੀ ਨੂੰ ਜਾਣੂ ਕਰਵਾਇਆ। ਪੰਜਾਬ ’ਚ ਪੀ.ਐੱਮ. ਮੋਦੀ ਦੀ ਸੁਰੱਖਿਆ ’ਚ ਹੋਈ ਅਣਗਹਿਲੀ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਨਰਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੀ ਹਰ ਪਾਸੇ ਨਿੰਦਾ ਹੋ ਰਹੀ ਹੈ।
ਪੰਜਾਬ ’ਚ ਸੁਰੱਖਿਆ ’ਚ ਅਣਗਹਿਲੀ ਦੇ ਮਾਮਲੇ ਨੂੰ ਲੈ ਕੇ ਰਾਸ਼ਟਰਪਤੀ ਨੂੰ ਮਿਲੇ PM ਮੋਦੀ
