ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ਰੈਲੀ ਤੋਂ ਬਾਅਦ ਸਿਆਸਤ ਗਰਮਾਈ, ਜਥੇਦਾਰ ਨੇ ਦਿੱਤਾ ਵੱਡਾ ਬਿਆਨ

harpeet singh/nawanpunjab.com

ਤਲਵੰਡੀ ਸਾਬੋ/ਅੰਮ੍ਰਿਤਸਰ, 7 ਜਨਵਰੀ (ਬਿਊਰੋ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਵਾਪਰੇ ਘਟਨਾਕ੍ਰਮ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮਾੜੀ ਘਟਨਾ ਕਰਾਰ ਦਿੱਤਾ ਹੈ। ਜਥੇਦਾਰ ਨੇ ਕਿਹਾ ਹੈ ਕਿ ਇਹ ਘਟਨਾਕ੍ਰਮ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਿਚਾਲੇ ਤਾਲਮੇਲ ਦੀ ਕਮੀ ਕਾਰਣ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸਿੱਖਾਂ ਨੂੰ ਟਾਰਗੇਟ ਕੀਤਾ ਜਾਣਾ ਗਲਤ ਹੈ। ਨਫਰਤ ਦੇ ਅੱਤਵਾਦ ’ਤੇ ਕੇਂਦਰ ਨੂੰ ਨਕੇਲ ਕੱਸਣੀ ਚਾਹੀਦੀ ਹੈ। ਨਫਰਤ ਦੇ ਅੱਤਵਾਦ ਫੈਲਾਉਣ ਵਾਲਿਆਂ ਖ਼ਿਲਾਫ਼ ਦੇਸ਼ਧਰੋਹ ਦਾ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ।

ਜਥੇਦਾਰ ਨੇ ਕਿਹਾ ਕਿ ਇਸ ਘਟਨਾ ਤੋਂ ਬਾਅਦ ਜਾਣਬੁੱਝ ਕੇ ਸਿੱਖ ਕੌਮ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਇਕ ਫਿਰਕੇ ਨੂੰ ਨਿਸ਼ਾਨਾ ਬਣਾ ਕੇ ਉਸ ਖ਼ਿਲਾਫ਼ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ, ਤਾਂ ਇਹ ਵੀ ਇਕ ਕਿਸਮ ਦਾ ਅੱਤਵਾਦ ਹੈ ਅਤੇ ਇਸ ਤਰ੍ਹਾਂ ਦਾ ਅੱਤਵਾਦ ਫੈਲਾਉਣ ਵਾਲਿਆਂ ’ਤੇ ਸਰਕਾਰ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਜਥੇਦਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਜਿਹੜਾ ਵੀ ਘਟਨਾਕ੍ਰਮ ਵਾਪਰਿਆ ਹੈ, ਇਸ ਨੂੰ ਸਿੱਖ ਕੌਮ ਨਾਲ ਜੋੜ ਕੇ ਨਹੀਂ ਵੇਖਿਆ ਜਾਣਾ ਚਾਹੀਦਾ ਹੈ। ਇਹ ਮਾਮਲਾ ਕੇਂਦਰ ਅਤੇ ਪੰਜਾਬ ਸਰਕਾਰ ਦਾ ਹੈ, ਸਿੱਖਾਂ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਗ਼ਲਤ ਬਿਆਨਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

Leave a Reply

Your email address will not be published. Required fields are marked *