ਚੰਡੀਗੜ੍ਹ , 8 ਜਨਵਰੀ (ਬਿਊਰੋ)- ਸਿਟੀ ਬਿਊਟੀਫੁਲ ਚੰਡੀਗੜ੍ਹ ਨੂੰ ਨਵਾਂ ਮੇਅਰ ਮਿਲ ਗਿਆ ਹੈ। ਭਾਰਤੀ ਜਨਤਾ ਪਾਰਟੀ ਦੀ ਸਰਬਜੀਤ ਕੌਰ ਚੰਡੀਗੜ੍ਹ ਦੀ ਨਵੀਂ ਮੇਅਰ ਬਣੇ ਹਨ। ਉਨ੍ਹਾਂ ਦੇ ਮੇਅਰ ਬਣਦੇ ਹੀ ਭਾਜਪਾ ਨੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਾਏ। ਇਸ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਸਦਨ ‘ਚ ਜ਼ੋਰਦਾਰ ਹੰਗਾਮਾ ਕੀਤਾ ਗਿਆ। ਇਸ ਤੋਂ ਪਹਿਲਾਂ ਸ਼ਾਇਦ ਹੀ ਮੇਅਰ ਚੋਣਾਂ ਨੂੰ ਲੈ ਕੇ ਇਸ ਤਰ੍ਹਾਂ ਦਾ ਹੰਗਾਮਾ ਦੇਖਿਆ ਗਿਆ ਹੈ। ਆਮ ਆਦਮੀ ਪਾਰਟੀ ਦਾ ਦੋਸ਼ ਹੈ ਕਿ ਭਾਜਪਾ ਨੇ ਧਾਂਦਲੀ ਕੀਤੀ ਹੈ।
ਵੱਡੀ ਖ਼ਬਰ : ਚੰਡੀਗੜ੍ਹ ਦੀ ਨਵੀਂ ਮੇਅਰ ਬਣੀ ਭਾਜਪਾ ਦੀ ‘ਸਰਬਜੀਤ ਕੌਰ’, ‘ਆਪ’ ਵੱਲੋਂ ਹੰਗਾਮਾ
