‘ਆਮ ਆਦਮੀ ਪਾਰਟੀ ਨੇ ਪੈਸੇ ਲੈ ਕੇ ਟਿਕਟਾਂ ਵੇਚੀਆਂ’, ਸੁਖਬੀਰ ਬਾਦਲ ਦੇ ਕੇਜਰੀਵਾਲ ‘ਤੇ ਵੱਡੇ ਇਲਜ਼ਾਮ

badal/nawanpunjab.com

ਚੰਡੀਗੜ੍ਹ,10 ਜਨਵਰੀ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਵੱਡਾ ਹਮਲਾ ਬੋਲਿਆ ਹੈ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਨੇ ਪੈਸੇ ਲੈ ਕੇ ਟਿਕਟਾਂ ਵੇਚੀਆਂ ਹਨ। ਇਸ ਕਾਰਨ ਕਿਸਾਨ ਜਥੇਬੰਦੀਆਂ ਵੀ ਉਨ੍ਹਾਂ ਨਾਲ ਨਹੀਂ ਜੁੜੀਆਂ।

ਉਨ੍ਹਾਂ ਕਿਹਾ ਕਿ ਹੁਣ ਕਿਸਾਨ ਜਥੇਬੰਦੀਆਂ ਦੀ ਅਗਵਾਈ ਕਰ ਰਹੇ ਬਲਬੀਰ ਸਿੰਘ ਰਾਜੇਵਾਲ ਨੂੰ ਚਾਹੀਦਾ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਉਨ੍ਹਾਂ ਆਗੂਆਂ ਦੇ ਨਾਂ ਜਨਤਕ ਕਰਨ ਜੋ ਪੰਜਾਬ ਵਿੱਚ ਪੈਸੇ ਲੈ ਕੇ ਟਿਕਟਾਂ ਦੇਣ ਵਿੱਚ ਲੱਗੇ ਹੋਏ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਚੋਣ ਲੜਨ ਦਾ ਸਿਆਸੀ ਪਾਰਟੀਆਂ ਨੂੰ ਨੁਕਸਾਨ ਹੋਵੇਗਾ ਜਾਂ ਨਹੀਂ, ਇਹ ਫੈਸਲਾ ਪੰਜਾਬ ਦੇ ਲੋਕ ਕਰਨਗੇ।

Leave a Reply

Your email address will not be published. Required fields are marked *