ਪੰਜਾਬ ’ਚ ਕੋਰੋਨਾ ਨੇ ਮਚਾਇਆ ਕਹਿਰ, 3969 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਦੇ ਨਾਲ-ਨਾਲ 7 ਦੀ ਮੌਤ

corona/nawanpunjab.com

ਚੰਡੀਗੜ੍ਹ, 11 ਜਨਵਰੀ (ਬਿਊਰੋ)- ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਜੋ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਪਿਛਲੇ 24 ਘੰਟਿਆਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਪੰਜਾਬ ’ਚ 3969 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਕੋਰੋਨਾ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ’ਚ ਪਟਿਆਲਾ ’ਚ 455, ਲੁਧਿਆਣਾ ’ਚ 806, ਜਲੰਧਰ ’ਚ 311, ਐੱਸ. ਏ. ਐੱਸ. ਨਗਰ ’ਚ 687, ਪਠਾਨਕੋਟ ’ਚ 290, ਅੰਮ੍ਰਿਤਸਰ ’ਚ 242, ਫਤਿਹਗੜ੍ਹ ਸਾਹਿਬ ’ਚ 69, ਗੁਰਦਾਸਪੁਰ ’ਚ 64, ਹੁਸ਼ਿਆਰਪੁਰ ’ਚ 236, ਬਠਿੰਡਾ ’ਚ 203, ਰੋਪੜ ’ਚ 92, ਤਰਨਤਾਰਨ ’ਚ 48, ਫਿਰੋਜ਼ਪੁਰ ’ਚ 79, ਸੰਗਰੂਰ ’ਚ 58, ਮੋਗਾ ’ਚ 51, ਕਪੂਰਥਲਾ ’ਚ 43, ਬਰਨਾਲਾ ’ਚ 44, ਫਾਜ਼ਿਲਕਾ ’ਚ 20, ਸ਼ਹੀਦ ਭਗਤ ਸਿੰਘ ਨਗਰ 49, ਫਰੀਦਕੋਟ 85, ਮਾਨਸਾ 21, ਮੁਕਤਸਰ ’ਚ 16 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਦੱਸ ਦੇਈਏ ਕਿ ਹੁਣ ਤੱਕ ਪੰਜਾਬ ’ਚ ਕੋਰੋਨਾ ਦੇ 625347 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 16683 ਲੋਕਾਂ ਦੀ ਮੌਤ ਹੋ ਚੁੱਕੀ ਹੈ।

589285 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਉਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿਚ ਨਾਈਟ ਕਰਫਿਊ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਜੇਕਰ ਇਸ ਸਮੇਂ ਦਰਮਿਆਨ ਕੋਈ ਬਿਨਾਂ ਕਿਸੇ ਜ਼ਰੂਰੀ ਕੰਮ ਜਾਂ ਮੈਡੀਕਲ ਜ਼ਰੂਰਤ ਦੇ ਬਿਨਾਂ ਘੁੰਮਦਾ ਪਾਇਆ ਗਿਆ ਤਾਂ ਉਸ ’ਤੇ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ। ਸਰਕਾਰ ਵੱਲੋਂ ਕੋਰੋਨਾ ਹਦਾਇਤਾਂ ਤਹਿਤ ਮਾਸਕ ਪਹਿਨਣਾ ਇਕ ਵਾਰ ਫਿਰ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਰੈਸਟੋਰੈਂਟ, ਹੋਟਲ, ਬਾਰ ਆਦਿ ਥਾਵਾਂ ਨੂੰ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹਣ ਦੇ ਹੁਕਮ ਕੀਤੇ ਗਏ ਹਨ। ਇਸ ਦੇ ਨਾਲ ਹੀ ਬੱਸਾਂ ਨੂੰ ਵੀ 50 ਫੀਸਦੀ ਸਮਰੱਥਾ ਨਾਲ ਚਲਾਉਣ ਦੀ ਹਦਾਇਤ ਦਿੱਤੀ ਗਈ ਹੈ। ਸਕੂਲਾਂ-ਕਾਲਜਾਂ ਨੂੰ ਆਨਲਾਈਨ ਚਲਾਉੁਣ ਲਈ ਵੀ ਆਖਿਆ ਗਿਆ ਹੈ।

Leave a Reply

Your email address will not be published. Required fields are marked *