ਚੰਡੀਗੜ੍ਹ 11 ਜਨਵਰੀ (ਬਿਊਰੋ)- ਡਰੱਗ ਮਾਮਲੇ ਵਿਚ ਕੇਸ ਦਰਜ ਹੋਣ ਤੋਂ ਬਾਅਦ ਰੂਪੋਸ਼ ਹੋਏ ਬਿਕਰਮ ਸਿੰਘ ਮਜੀਠੀਆ ਕੱਲ੍ਹ ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਪਹਿਲੀ ਵਾਰ ਸਾਹਮਣੇ ਆਏ ਹਨ। ਜ਼ਮਾਨਤ ਮਿਲਣ ਦੇ ਸ਼ੁੱਕਰਾਨੇ ਵੱਜੋਂ ਬਿਕਰਮ ਮਜੀਠੀਆ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਮਜੀਠੀਆ ਨੇ ਗੁਰਦੁਆਰਾ ਸਾਹਿਬ ਵਿਚ ਨਤਮਸਤਕ ਹੋਣ ਦੀਆਂ ਤਸਵੀਰਾਂ ਵੀ ਆਪਣੇ ਫੇਸਬੁੱਕ ਖਾਤੇ ’ਤੇ ਸਾਂਝੀਆਂ ਕੀਤੀਆਂ ਹਨ।
ਜ਼ਮਾਨਤ ਮਿਲਣ ਤੋਂ ਬਾਅਦ ਪਹਿਲੀ ਵਾਰ ਸਾਹਮਣੇ ਆਏ ਬਿਕਰਮ ਸਿੰਘ ਮਜੀਠੀਆ
