ਚੰਡੀਗੜ੍ਹ, 11 ਜਨਵਰੀ (ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਇਹ ਚੋਣਾਂ 14 ਫਰਵਰੀ ਨੂੰ ਹੋਣ ਜਾ ਰਹੀਆਂ ਹਨ, ਜਿਨ੍ਹਾਂ ਦਾ ਨਤੀਜਾ 10 ਮਾਰਚ ਨੂੰ ਹੋਵੇਗਾ। 14 ਫਰਵਰੀ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵਲੋਂ ਅੱਜ ਪੰਜਾਬ ਕਾਂਗਰਸ ਦੀ ਮੈਨੀਫੈਸਟੋ ਕਮੇਟੀ ਅਤੇ ਪ੍ਰਚਾਰ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਦੌਰਾਨ ਕਾਂਗਰਸ ਵਲੋਂ ਮੈਨੀਫੈਸਟੋ ਤੇ ਕੰਪੈਨ ਕਮੇਟੀ ਦੇ ਚੇਅਰਮੈਨ, ਕਨਵੀਨਰ ਅਤੇ ਮੈਬਰਾਂ ਦੀ ਲਿਸਟ ਜਾਰੀ ਕੀਤੀ ਗਈ ਹੈ।
ਪੰਜਾਬ ਕਾਂਗਰਸ ਦੀ ਮੈਨੀਫੈਸਟੋ ਅਤੇ ਪ੍ਰਚਾਰ ਕਮੇਟੀ ਦਾ ਗਠਨ
