ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਬਿਊਰੋ)- ਪੰਜਾਬ ਦੇ ਟਰਾਂਸਪੋਰਟ ਮੰਤਰੀ ਅਤੇ ਹਲਕਾ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਆਪਣੇ ਆਪ ਨੂੰ ਸ੍ਰੀ ਮੁਕਤਸਰ ਸਾਹਿਬ ਸਥਿਤ ਘਰ ਵਿਚ ਹੀ ਇਕਾਂਤਵਾਸ ਕਰ ਲਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 84 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।
ਪੰਜਾਬ ਦੇ ਟਰਾਂਸਟਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਕੋਰੋਨਾ ਪਾਜ਼ੀਟਿਵ
