ਮੁੱਖ ਮੰਤਰੀ ਚਿਹਰਾ ਚੁਣਨ ਲਈ 24 ਘੰਟਿਆਂ ’ਚ ਹੀ 8 ਲੱਖ ਤੋਂ ਜ਼ਿਆਦਾ ਲੋਕਾਂ ਨੇ ਦਿੱਤੀ ਪ੍ਰਤੀਕਿਰਿਆ

cm/nawanpunjab.com

ਚੰਡੀਗੜ੍ਹ, 15 ਜਨਵਰੀ (ਬਿਊਰੋ)-  ਆਮ ਆਦਮੀ ਪਾਰਟੀ (ਆਪ) ਵਲੋਂ ਪੰਜਾਬ ’ਚ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਚੁਣਨ ਲਈ ਜਾਰੀ ਕੀਤੇ ਗਏ ਨੰਬਰ ’ਤੇ ਸਿਰਫ 24 ਘੰਟਿਆਂ ਵਿੱਚ ਹੀ 8 ਲੱਖ ਤੋਂ ਜ਼ਿਆਦਾ ਲੋਕਾਂ ਨੇ ਪ੍ਰਤੀਕਿਰਿਆ ਦਿੱਤੀ ਹੈ। ਸ਼ੁੱਕਰਵਾਰ ਨੂੰ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਾਰਟੀ ਵਲੋਂ ਜਾਰੀ ਨੰਬਰ ’ਤੇ 3 ਲੱਖ ਤੋਂ ਜ਼ਿਆਦਾ ਵੈਟਸਐਪ ਮੈਸਜ਼, 4 ਲੱਖ ਤੋਂ ਜ਼ਿਆਦਾ ਫ਼ੋਨ ਕਾਲਾਂ, 1 ਲੱਖ ਤੋਂ ਜ਼ਿਆਦਾ ਵਾਇਸ ਮੈਸਜ਼ ਅਤੇ 50 ਹਜ਼ਾਰ ਤੋਂ ਜ਼ਿਆਦਾ ਟੈਕਸਟ ਮੈਸੇਜ ਆਏ ਹਨ।

ਉਨ੍ਹਾਂ ਕਿਹਾ ਕਿ ਪੂਰਾ ਡਾਟਾ ਇੱਕਠਾ ਹੋਣ ਤੋਂ ਬਾਅਦ ਪਾਰਟੀ ਮੁੱਖ ਮੰਤਰੀ ਦੇ ਨਾਂਅ ’ਤੇ ਫ਼ੈਸਲਾ ਕਰੇਗੀ। ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਪੂਰਾ ਮਨ ਬਣਾ ਲਿਆ ਹੈ। ਇਸ ਵਾਰ ਸਪੱਸ਼ਟ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਰਿਵਾਇਤੀ ਪਾਰਟੀਆਂ ਦੀ ਗੰਦੀ ਸਿਆਸਤ ਦਾ ਸਫ਼ਾਇਆ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਮਿਲ ਰਹੇ ਭਾਰੀ ਸਮਰੱਥਨ ਤੋਂ ਇਹ ਸਿੱਧ ਹੋ ਗਿਆ ਹੈ ਕਿ ਪੰਜਾਬ ਦੇ ਲੋਕ ਅਕਾਲੀ ਦਲ, ਕਾਂਗਰਸ, ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਭ੍ਰਿਸ਼ਟਾਚਾਰ ਅਤੇ ਮਾਫ਼ੀਆ ਰਾਜ ਤੋਂ ਤੰਗ ਆ ਚੁੱਕੇ ਹਨ, ਇਸ ਲਈ ਪੰਜਾਬ ਦੇ ਲੋਕ ਹੁਣ ਸਿਆਸਤ ਵਿੱਚ ਬਦਲਾਅ ਚਾਹੁੰਦੇ ਹਨ।

Leave a Reply

Your email address will not be published. Required fields are marked *