ਨਵੀਂ ਦਿੱਲੀ, 15 ਜਨਵਰੀ (ਬਿਊਰੋ)- ਵਿਧਾਨ ਸਭਾ ਚੋਣਾਂ ਵਾਲੇ ਸੂਬਿਆਂ ਵਿੱਚ ਵੱਡੀਆਂ ਰੈਲੀਆਂ ‘ਤੇ ਪਾਬੰਦੀ 22 ਜਨਵਰੀ ਤੱਕ ਜਾਰੀ ਰਹੇਗੀ। ਕੋਰੋਨਾ ਦੇ ਵਧਦੇ ਮਾਮਲਿਆਂ ਦਰਮਿਆਨ ਚੋਣ ਕਮਿਸ਼ਨ ਨੇ ਵੱਡਾ ਫੈਸਲਾ ਲਿਆ ਹੈ। ਸ਼ਨੀਵਾਰ ਨੂੰ ਚੋਣ ਕਮਿਸ਼ਨ ਨੇ ਮੀਟਿੰਗ ਮਗਰੋਂ ਰੈਲੀਆਂ ’ਤੇ ਪਾਬੰਦੀ ਲਾਉਣ ਦੇ ਫੈਸਲੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੀਟਿੰਗ ‘ਚ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਦਰਮਿਆਨ ਰੈਲੀਆਂ ‘ਤੇ ਪਾਬੰਦੀ ਵਧਾਉਣ ‘ਤੇ ਚਰਚਾ ਹੋਈ।
ਮੀਟਿੰਗ ਵਿੱਚ ਸ਼ਾਮਲ ਲਗਪਗ ਹਰ ਕੋਈ ਰੈਲੀਆਂ ’ਤੇ ਪਾਬੰਦੀ ਵਧਾਉਣ ਲਈ ਸਹਿਮਤ ਹੋਇਆ। ਫਿਲਹਾਲ ਰੈਲੀਆਂ ‘ਤੇ ਪਾਬੰਦੀ ਇੱਕ ਹਫਤੇ ਲਈ ਵਧਾ ਦਿੱਤੀ ਗਈ ਹੈ। ਮੀਟਿੰਗ ਵਿੱਚ ਕੇਂਦਰੀ ਚੋਣ ਕਮਿਸ਼ਨ ਨੇ ਸਮਾਜਵਾਦੀ ਪਾਰਟੀ ਦੇ ਦਫ਼ਤਰ ਵਿੱਚ ਭੀੜ ਇਕੱਠੀ ਹੋਣ ਦੇ ਮੁੱਦੇ ’ਤੇ ਵੀ ਜਾਣਕਾਰੀ ਲਈ ਹੈ।