ਕੱਲ੍ਹ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰੇਗੀ ਆਮ ਆਦਮੀ ਪਾਰਟੀ

kejriwal/nawanpunjab.com

ਚੰਡੀਗੜ੍ਹ, 17 ਜਨਵਰੀ (ਬਿਊਰੋ)- ਵਿਧਾਨ ਸਭਾ ਚੋਣਾਂ ਲਈ ਭਲਕੇ (ਮੰਗਲਵਾਰ) ਨੂੰ ਆਮ ਆਦਮੀ ਪਾਰਟੀ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰੇਗੀ। ਇਹ ਐਲਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਕਰਨਗੇ। ਇਸ ਲਈ ਕੇਜਰੀਵਾਲ ਬਕਾਇਦਾ ਮੋਹਾਲੀ ਵਿਚ ਕੱਲ੍ਹ 12 ਵਜੇ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ। ਇਸ ਦੌਰਾਨ ਉਹ ਵਿਧਾਨ ਸਭਾ ਚੋਣਾਂ ਵਿਚ ‘ਆਪ’ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰਨਗੇ। ਉਂਝ ਕੇਜਰੀਵਾਲ ਪਹਿਲਾਂ ਹੀ ਆਖ ਚੁੱਕੇ ਹਨ ਕਿ ਕਿਸੇ ਸਿੱਖ ਚਿਹਰੇ ਨੂੰ ਹੀ ਪਾਰਟੀ ਵਲੋਂ ਮੁੱਖ ਮੰਤਰੀ ਉਮੀਦਵਾਰ ਐਲਾਨਿਆ ਜਾਵੇਗਾ।

‘ਆਪ’ ਨੇ ਜਾਰੀ ਕੀਤਾ ਸੀ ਟੋਲ ਫ੍ਰੀ ਨੰਬਰ
ਦੱਸਣਯੋਗ ਹੈ ਕਿ ਆਮ ਆਦਮੀ ਪਾਟੀ ਨੇ ਮੁੱਖ ਮੰਤਰੀ ਚਿਹਰੇ ’ਤੇ ਜਨਤਾ ਤੋਂ ਸੁਝਾਅ ਲਈ ਪਾਰਟੀ ਨੇ ਟੋਲ ਫ੍ਰੀ ਨੰਬਰ ਵੀ ਜਾਰੀ ਕੀਤਾ ਸੀ। ਆਮ ਆਦਮੀ ਪਾਰਟੀ ਦੇ ਦਾਅਵਾ ਕੀਤਾ ਸੀ ਕਿ 48 ਘੰਟਿਆਂ ਵਿਚ ਹੀ ਲਗਭਗ 11.5 ਲੱਖ ਤੋਂ ਵੱਧ ਲੋਕਾਂ ਨੇ ਇਸ ਨੰਬਰ ’ਤੇ ਆਪਣੀ ਪ੍ਰਤੀਕਿਰਿਆ ਦਰਜ ਕਰਵਾਈ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਚੀਮਾ ਨੇ ਕਿਹਾ ਸੀ ਕਿ ਪਾਰਟੀ ਵਲੋਂ ਜਾਰੀ ਨੰਬਰ ’ਤੇ 24 ਘੰਟਿਆਂ ਦਰਮਿਆਨ 3 ਲੱਖ ਤੋਂ ਵੱਧ ਵਟਸਐਪ ਮੈਸੇਜ, 4 ਲੱਖ ਤੋਂ ਵੱਧ ਫੋਨ, 1 ਲੱਖ ਤੋਂ ਜ਼ਿਆਦਾ ਵੁਆਇਸ ਮੈਸੇਜ ਆਏ ਹਨ। ਪਾਰਟੀ ਨੇ ਆਖਿਆ ਸੀ ਕਿ ਪੂਰਾ ਡਾਟਾ ਇਕੱਠਾ ਹੋਣ ਤੋਂ ਬਾਅਦ ਹੀ ਪਾਰਟੀ ਮੁੱਖ ਮੰਤਰੀ ਦੇ ਨਾਂ ’ਤੇ ਫ਼ੈਸਲਾ ਕਰੇਗੀ।

Leave a Reply

Your email address will not be published. Required fields are marked *