ਚੰਡੀਗੜ੍ਹ, 18 ਜਨਵਰੀ (ਬਿਊਰੋ)- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਇਕ ਰਿਸ਼ਤੇਦਾਰ ਖ਼ਿਲਾਫ਼ ਵੱਡੀ ਕਾਰਵਾਈ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਈ. ਡੀ. ਵੱਲੋਂ ਪੰਜਾਬ ਅਤੇ ਹਰਿਆਣਾ ਸਮੇਤ 10 ਤੋਂ 12 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ।
ਇਹ ਛਾਪੇਮਾਰੀ ਲੁਧਿਆਣਾ, ਮੋਹਾਲੀ, ਪੰਚਕੂਲਾ ਅਤੇ ਹੋਰ ਜ਼ਿਲ੍ਹਿਆਂ ‘ਚ ਕੀਤੀ ਗਈ ਹੈ। ਦੱਸਣਯੋਗ ਹੈ ਕਿ ਪੰਜਾਬ ‘ਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਉਸ ਤੋਂ ਪਹਿਲਾਂ ਸੂਬੇ ‘ਚ ਈ. ਡੀ. ਵੱਲੋਂ ਇਹ ਵੱਡੀ ਕਾਰਵਾਈ ਕੀਤੀ ਗਈ ਹੈ।